
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਐਕਟਿਵ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ। ਲਗਾਤਾਰ ਮੀਂਹ ਪੈਣ ਨਾਲ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ।



