टॉप न्यूज़

ਚੰਨੀ ਘਰ ਹੋਈ ਮੀਟਿੰਗ ਨੂੰ ਲੈ ਕੇ ਰਾਜਾ ਵੜਿੰਗ ਦਾ ਪਹਿਲਾ ਬਿਆਨ

ਮੋਰਿੰਡਾ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਹੋਈ ਮੀਟਿੰਗ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਵੜਿੰਗ ਨੇ ਕਿਹਾ ਕਿ ਚੰਨੀ ਪਾਰਟੀ ਦੇ ਸੀਨੀਅਰ ਲੀਡਰ ਹਨ ਅਤੇ ਉਨ੍ਹਾਂ ਦੇ ਘਰ ਆਗੂਆਂ ਦਾ ਇਕੱਠੇ ਹੋਣਾ ਕੋਈ ਚਿੰਤਾ ਵਾਲੀ ਗੱਲ ਨਹੀਂ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਵਿੱਚ ਨਾ ਕੋਈ ਲੜਾਈ ਹੈ ਅਤੇ ਨਾ ਹੀ ਕੋਈ ਗੁੱਟਬੰਦੀ।
ਰਾਜਾ ਵੜਿੰਗ ਨੇ ਕਿਹਾ ਕਿ ਹਰ ਆਗੂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਪੂਰਾ ਅਧਿਕਾਰ ਹੈ, ਪਰ ਕਿਸੇ ਨੂੰ ਵੀ ਪਾਰਟੀ ਦੀਆਂ ਹੱਦਾਂ ਪਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰੇਗਾ, ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਵੜਿੰਗ ਨੇ ਇਹ ਵੀ ਕਿਹਾ ਕਿ ਚਰਨਜੀਤ ਸਿੰਘ ਚੰਨੀ ਕਿਸੇ ਵੀ ਸਮੇਂ ਕਾਂਗਰਸ ਹਾਈਕਮਾਨ ਨੂੰ ਮਿਲ ਸਕਦੇ ਹਨ ਅਤੇ ਇਸ ਵਿੱਚ ਕੋਈ ਗਲਤ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਨੀਅਰ ਆਗੂ ਉਨ੍ਹਾਂ ਲਈ ਸਨਮਾਨਯੋਗ ਹਨ ਅਤੇ ਉਹ ਉਨ੍ਹਾਂ ਨੂੰ ਆਪਣੇ ਸਿਰ ਦਾ ਤਾਜ ਮੰਨਦੇ ਹਨ।
ਪਾਰਟੀ ਵਿੱਚ ਮਤਭੇਦਾਂ ਦੀਆਂ ਚਰਚਾਵਾਂ ਨੂੰ ਖਾਰਜ ਕਰਦਿਆਂ ਵੜਿੰਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੇ ਸਾਰੇ ਆਗੂ ਇਕੱਠੇ ਨਜ਼ਰ ਆਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਉਹ ਇੱਕੋ ਸਟੇਜ ਅਤੇ ਇੱਕੋ ਗੱਡੀ ਵਿੱਚ ਇਕੱਠੇ ਦਿਖਾਈ ਦੇਣਗੇ, ਜਿਸ ਨਾਲ ਪਾਰਟੀ ਦੀ ਏਕਤਾ ਦਾ ਸੰਦੇਸ਼ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੇ ਖਿਲਾਫ਼ ਬੋਲਣ ਵਾਲੇ ਪਾਰਟੀ ‘ਚ ਹੀ ਨਹੀ ਹਨ। ਉਨ੍ਹਾਂ ਕਿਹਾ ਕਿ ਸਾਰੇ ਵੱਡੇ ਲੀਡਰ ਮੇਰੇ ਸਿਰ ਦੇ ਤਾਜ ਹਨ। ਆਉਣ ਵਾਲੇ ਦਿਨਾਂ ‘ਚ ਅਸੀਂ ਇਕੱਠੇ ਦਿਖਾਂਗੇ। 27 ਲਈ ਕਾਂਗਰਸ ਦੇ CM ਚਿਹਰੇ ਨੂੰ ਲੈ ਕੇ ਵੀ ਰਾਜਾ ਵੜਿੰਗ ਨੇ ਵੱਡਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ CM ਦੀ ਰੇਸ ‘ਚ ਨਹੀਂ ਹਾਂ, ਰਾਹੁਲ ਗਾਂਧੀ ਜਿਸਨੂੰ ਵੀ CM ਚਿਹਰਾ ਬਣਾਉਣਗੇ, ਮੈਂ ਉਸਦੇ ਨਾਲ ਖੜ੍ਹਾਂਗਾ।
ਫਿਲਹਾਲ ਰਾਜਾ ਵੜਿੰਗ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਵਿੱਚ ਸਭ ਕੁਝ ਠੀਕ ਹੈ ਅਤੇ ਪਾਰਟੀ ਦੇ ਸਾਰੇ ਆਗੂ ਇਕੱਠੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦੀ ਇਹ ਏਕਤਾ ਜ਼ਮੀਨੀ ਪੱਧਰ ‘ਤੇ ਕਿੰਨੀ ਨਜ਼ਰ ਆਉਂਦੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!