
ਡੀਐਮ ਗਗਨਦੀਪ ਰੰਧਾਵਾ ਸੁਸਾਈਡ ਕੇਸ ਵਿੱਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਸੁਖਦੇਵ ਭੁੱਲਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕਰਦੇ ਹੋਏ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਸੁਖਦੇਵ ਭੁੱਲਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਪੁਲਿਸ ਤੋਂ ਸਟੇਟਸ ਰਿਪੋਰਟ ਮੰਗੀ ਹੈ। ਇਸ ਤੋਂ ਪਹਿਲਾਂ ਟ੍ਰਾਇਲ ਕੋਰਟ ਸੁਖਦੇਵ ਭੁੱਲਰ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਖਾਰਜ ਕਰ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਡੀਐਮ ਗਗਨਦੀਪ ਰੰਧਾਵਾ ਸੁਸਾਈਡ ਕੇਸ ਵਿੱਚ ਸੁਖਦੇਵ ਭੁੱਲਰ ਦਾ ਨਾਮ ਵੀ ਐਫਆਈਆਰ ਵਿੱਚ ਦਰਜ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਉਨ੍ਹਾਂ ਦੀ ਹੁਣ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਸੁਖਦੇਵ ਭੁੱਲਰ ਨੇ ਸਿਹਤ ਖ਼ਰਾਬ ਹੋਣ ਦਾ ਹਵਾਲਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਦਾਲਤ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੀ ਗੱਲ ਆਖੀ ਹੈ।




