
ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਪ੍ਰਸ਼ਾਸਕੀ ਫੇਰਬਦਲ ਵਿੱਚ 2020 ਬੈਚ ਦੇ ਆਈਏਐਸ ਅਧਿਕਾਰੀ ਨਿਕਾਸ ਕੁਮਾਰ ਨੇ ਜਲੰਧਰ ਨਗਰ ਨਿਗਮ (MCJ) ਦੇ ਨਵੇਂ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ, ਉਹ ਹੁਸ਼ਿਆਰਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਸੇਵਾ ਨਿਭਾ ਰਹੇ ਸਨ।
ਨਿਕਾਸ ਕੁਮਾਰ ਨੇ ਸੰਦੀਪ ਰਿਸ਼ੀ ਦੀ ਥਾਂ ਨਗਰ ਨਿਗਮ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਸ਼ਹਿਰ ਦੇ ਵਿਕਾਸ, ਸਫਾਈ, ਨਾਗਰਿਕ ਸਹੂਲਤਾਂ ਅਤੇ ਪ੍ਰਸ਼ਾਸਨਿਕ ਕੰਮਕਾਜ ਲਈ ਨਵੀਆਂ ਉਮੀਦਾਂ ਜਾਗੀਆਂ ਹਨ।
EDITED BY- HARLEEN KAUR




