
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਵਿੱਚ ਪ੍ਰਵਾਸੀ ਕਿਰਾਏਦਾਰਾਂ ਵੱਲੋਂ ਮਕਾਨ ਮਾਲਕ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਮਕਾਨ ਮਾਲਕ ਨਰੇਸ਼ ਕੁਮਾਰ ਨੇ 4 ਦਿਨ ਤੱਕ ਜ਼ਿੰਦਗੀ ਅਤੇ ਮੌਤ ਨਾਲ ਸੰਘਰਸ਼ ਕਰਨ ਤੋਂ ਬਾਅਦ ਆਖ਼ਰਕਾਰ ਸਿਵਲ ਹਸਪਤਾਲ ਦਸੂਹਾ ਵਿੱਚ ਦਮ ਤੋੜ ਦਿੱਤਾ।
ਸ਼ੁੱਕਰਵਾਰ ਨੂੰ ਗਮਗੀਨ ਮਾਹੌਲ ਵਿੱਚ ਪਰਿਵਾਰ ਵੱਲੋਂ ਧਾਰਮਿਕ ਰਸਮਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।




