टॉप न्यूज़

ਬਠਿੰਡਾ ‘ਚ ਘਰ ਦੀ ਡਿੱਗੀ ਛੱਤ

ਮਾਂ-ਪੁੱਤ ਦੀ ਮੌਤ

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਘਰ ਦੀ ਛੱਤ ਡਿੱਗਣ ਨਾਲ ਮਾਂ ਅਤੇ ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਰਾਤ ਨੂੰ ਵਾਪਰਿਆ, ਜਿਸ ਵਿੱਚ ਪਰਿਵਾਰ ਦੀਆਂ ਦੋ ਧੀਆਂ ਗੰਭੀਰ ਜ਼ਖਮੀ ਹੋ ਗਈਆਂ। ਜ਼ਖਮੀਆਂ ਦਾ ਬਠਿੰਡਾ ਦੇ ਏਮਜ਼ ਵਿੱਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ, ਨਗਰ ਕੌਂਸਲ ਦੇ ਸੀਵਰੇਜ ਵਿਭਾਗ ਵਿੱਚ ਕੰਮ ਕਰਨ ਵਾਲੇ ਧਰਮ ਸਿੰਘ ਉਰਫ਼ ਕਾਲਾ ਦਾ ਪਰਿਵਾਰ ਆਪਣੇ ਕਮਰੇ ਵਿੱਚ ਸੌਂ ਰਿਹਾ ਸੀ। ਰਾਤ 11 ਵਜੇ ਦੇ ਕਰੀਬ ਛੱਤ ਅਚਾਨਕ ਡਿੱਗ ਗਈ। ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ ਉਨ੍ਹਾਂ ਦੇ ਪੁੱਤਰ ਅਰਸ਼ਦੀਪ ਸਿੰਘ (14) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੀਆਂ ਦੋ ਧੀਆਂ ਸਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਜ਼ਖਮੀ ਹਨ।

ਨਗਰ ਕੌਂਸਲ ਦੀ ਪ੍ਰਧਾਨ ਕੁਲਵੀਰ ਕੌਰ ਸਰਾਂ ਅਤੇ ਹੋਰ ਸਥਾਨਕ ਨਿਵਾਸੀਆਂ ਨੇ ਇਸ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ, ਜਿਸ ਨਾਲ ਪੂਰੇ ਤਲਵੰਡੀ ਸਾਬੋ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!