
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਮੰਦ ਪੈ ਗਈ ਹੈ, ਜਿਸ ਕਾਰਨ ਲੋਕਾਂ ਨੂੰ ਇੱਕ ਵਾਰ ਫਿਰ ਗਰਮ ਅਤੇ ਹੁੰਮਸ ਵਾਲੇ ਮੌਸਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬੂੰਦਾਬਾਂਦੀ ਹੋਣ ਦੇ ਬਾਵਜੂਦ ਭਾਰੀ ਬਾਰਿਸ਼ ਦੀ ਸੰਭਾਵਨਾ ਨਹੀਂ ਬਣ ਰਹੀ।
ਚੰਡੀਗੜ੍ਹ ਮੌਸਮ ਕੇਂਦਰ ਨੇ 15 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਗਰਮ ਅਤੇ ਹੁੰਮਸ ਭਰਿਆ ਮੌਸਮ ਰਹਿਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਸੁਰੇਂਦਰ ਪਾਲ ਦੇ ਅਨੁਸਾਰ ਇਸ ਸਮੇਂ ਮਾਨਸੂਨ ਕਮਜ਼ੋਰ ਦੌਰ ਵਿੱਚ ਹੈ। ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਸੂਬੇ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਨਾ ਕੇ ਬਰਾਬਰ ਹੈ। ਹਾਲਾਂਕਿ, ਕੁਝ ਥਾਵਾਂ ‘ਤੇ ਗਰਜ-ਚਮਕ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ।
EDITED BY- HARLEEN KAUR



