
ਪੰਜਾਬ ਦੇ ਕਈ ਜ਼ਿਲ੍ਹੇ ਭੱਖਦੀ ਗਰਮੀ ਦੀ ਮਾਰ ਝੱਲ ਰਹੇ ਹਨ। ਹਰ ਦਿਨ ਅਸਮਾਨੋਂ ਵਰ੍ਹਦੀ ਅੱਗ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਕਰਦੀ ਜਾ ਰਹੀ ਹੈ। ਹਾਲਾਂਕਿ, ਇਸ ਵਿਚਾਲੇ ਕਈ ਸੂਬਿਆਂ ਵਿੱਚ ਮਾਨਸੂਨ ਲਗਾਤਾਰ ਕਹਿਰ ਢਾਹ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਯੂਪੀ-ਬਿਹਾਰ, ਰਾਜਸਥਾਨ, ਹਰਿਆਣਾ, ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਸਣੇ 15 ਰਾਜਾਂ ਵਿੱਚ ਭਾਰੀ ਮੀਂਹ ਅਤੇ ਗਰਜ ਨਾਲ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਜਿਸ ਨੂੰ ਲੈ ਕੇ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। 18 ਤੋਂ 20 ਜੁਲਾਈ ਦੇ ਵਿਚਕਾਰ ਯੂਪੀ ਅਤੇ ਬਿਹਾਰ ਵਿੱਚ ਮੌਸਮ ਬਦਲੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। 18 ਤੋਂ 22 ਜੁਲਾਈ ਤੱਕ ਅਸਾਮ, ਪੱਛਮੀ ਬੰਗਾਲ, ਮੇਘਾਲਿਆ ਸਮੇਤ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
EDITED BY- HARLEEN KAUR




