टॉप न्यूज़

ਸ੍ਰੀ ਮੁਕਤਸਰ ਸਾਹਿਬ ‘ਚ ਬੇਅਦਬੀ ਦੀ ਘਟਨਾ

ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਲੀ 'ਚ ਸੁੱਟੇ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਸੱਕਾਂਵਾਲੀ ਤੋਂ ਇੱਕ ਬੇਹੱਦ ਦੁਖਦਾਈ ਅਤੇ ਸੰਵੇਦਨਸ਼ੀਲ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਮੁੱਖ ਗੁਰਦੁਆਰਾ ਸਾਹਿਬ ਦੇ ਨੇੜੇ ਗਲੀ ਵਿੱਚ ਗੁਟਕਾ ਸਾਹਿਬ ਦੇ ਪਾੜੇ ਹੋਏ ਅੰਗ ਖਿੱਲਰੇ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਰੋਸ ਅਤੇ ਚਿੰਤਾ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀ ਅਤੇ ਸਿੱਖ ਸੰਗਤ ਵੱਡੀ ਗਿਣਤੀ ਵਿੱਚ ਮੌਕੇ ‘ਤੇ ਪਹੁੰਚ ਗਏ।
ਪਿੰਡ ਵਾਸੀਆਂ ਦੇ ਅਨੁਸਾਰ, ਗੁਰਦੁਆਰਾ ਸਾਹਿਬ ਦੇ ਨੇੜੇ ਗਲੀ ਵਿੱਚ ਗੁਟਕਾ ਸਾਹਿਬ ਦੇ ਕਰੀਬ 15 ਪਾੜੇ ਹੋਏ ਅੰਗ ਖਿੱਲਰੇ ਪਏ ਮਿਲੇ। ਇਸ ਘਟਨਾ ਨੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਮੌਕੇ ‘ਤੇ ਪਹੁੰਚੀ ਸੰਗਤ ਨੇ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਗੁਟਕਾ ਸਾਹਿਬ ਦੇ ਅੰਗ ਇਕੱਠੇ ਕਰਕੇ ਸੰਭਾਲੇ।
ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਗੁਰਦੁਆਰਾ ਕਮੇਟੀ ਦੇ ਨੁਮਾਇੰਦੇ ਵੀ ਮੌਕੇ ‘ਤੇ ਪਹੁੰਚੇ ਅਤੇ ਧਾਰਮਿਕ ਮਰਿਆਦਾ ਅਨੁਸਾਰ ਗੁਟਕਾ ਸਾਹਿਬ ਦੇ ਅੰਗਾਂ ਨੂੰ ਸਤਿਕਾਰ ਸਹਿਤ ਸੰਭਾਲਿਆ ਗਿਆ। ਇਸ ਦੌਰਾਨ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੀ ਮੰਗ ਕੀਤੀ।
ਉੱਧਰ, ਘਟਨਾ ਦੀ ਸੂਚਨਾ ਮਿਲਦਿਆਂ ਹੀ ਸ੍ਰੀ ਮੁਕਤਸਰ ਸਾਹਿਬ ਪੁਲੀਸ ਦੀ ਟੀਮ ਵੀ ਮੌਕੇ ‘ਤੇ ਪਹੁੰਚੀ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੇ ਹਿੱਸੇ ਵਜੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਜਾ ਸਕੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!