
ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਦੇ ਕੰਗਨ ਖੇਤਰ ਵਿੱਚ ਮੰਗਲਵਾਰ ਨੂੰ ਅਮਰਨਾਥ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਦੀ ਇੱਕ ਬੱਸ ਸੜਕ ਤੋਂ ਫਿਸਲ ਕੇ ਇੱਕ ਮਕਾਨ ‘ਤੇ ਜਾ ਡਿੱਗੀ, ਜਿਸ ਕਰਕੇ ਕਈ ਯਾਤਰੀ ਜ਼ਖਮੀ ਹੋ ਗਏ।
ਅਧਿਕਾਰੀਆਂ ਦੇ ਅਨੁਸਾਰ, ਇਹ ਹਾਦਸਾ ਹਰੀਗਵਨ ਖੇਤਰ ਵਿੱਚ ਉਸ ਵੇਲੇ ਵਾਪਰਿਆ, ਜਦੋਂ ਡਰਾਈਵਰ ਇੱਕ ਮੋੜ ‘ਤੇ ਗੱਡੀ ਦਾ ਕੰਟਰੋਲ ਗੁਆ ਬੈਠਿਆ, ਜਿਸ ਕਾਰਨ ਬੱਸ ਸੜਕ ਤੋਂ ਤਿਲਕ ਕੇ ਇੱਕ ਘਰ ਵਿੱਚ ਜਾ ਵੱਜੀ।
ਉਨ੍ਹਾਂ ਕਿਹਾ ਕਿ ਘਰ ਦਾ ਕਾਫੀ ਨੁਕਸਾਨ ਹੋਇਆ, ਪਰ ਬੱਸ ਪਲਟ ਗਈ ਅਤੇ ਸਿੰਧ ਨਦੀ ਵਿੱਚ ਡਿੱਗਣ ਤੋਂ ਵਾਲ-ਵਾਲ ਬਚੀ। ਹਾਦਸੇ ਵੇਲੇ ਘਰ ਦੇ ਅੰਦਰ ਕੋਈ ਵੀ ਨਹੀਂ ਸੀ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਵਿੱਚ ਸਵਾਰ ਜ਼ਿਆਦਾਤਰ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਥਾਨਕ ਲੋਕਾਂ ਅਤੇ ਸੁਰੱਖਿਆ ਬਲਾਂ ਨੇ ਸਾਰੇ ਜ਼ਖਮੀਆਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ।
EDITED BY- HARLEEN KAUR




