टॉप न्यूज़
AAP ਸਾਂਸਦ ਨੇ ਵਾਪਸ ਕੀਤੀ ਸਕਿਉਰਿਟੀ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਇੱਕ ਅਹਿਮ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨੂੰ ਪੱਤਰ ਲਿਖ ਕੇ ਆਪਣੀ ਸੁਰੱਖਿਆ ਲਈ ਤਾਇਨਾਤ ਛੇ ਪੁਲਿਸ ਜਵਾਨ ਵਾਪਸ ਲੈਣ ਦੀ ਬੇਨਤੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਝਾਅ ਦਿੱਤਾ ਹੈ ਕਿ ਇਹ ਜਵਾਨ ਲੋਕਾਂ ਦੀ ਸੁਰੱਖਿਆ ਲਈ ਲੋਹੀਆਂ ਖਾਸ ਅਤੇ ਸੁਲਤਾਨਪੁਰ ਲੋਧੀ ਦੇ ਥਾਣਿਆਂ ਵਿੱਚ ਤਾਇਨਾਤ ਕੀਤੇ ਜਾਣ।
ਸੰਤ ਸੀਚੇਵਾਲ ਨੇ ਕਿਹਾ ਕਿ ਜਲੰਧਰ ਦੇ ਲੋਹੀਆਂ ਇਲਾਕੇ ਅਤੇ ਸੁਲਤਾਨਪੁਰ ਲੋਧੀ ਵਿੱਚ ਪਵਿੱਤਰ ਵੇਈਂ ਦੇ ਆਲੇ-ਦੁਆਲੇ ਚੋਰੀ, ਲੁੱਟ-ਖੋਹ ਅਤੇ ਨਸ਼ਿਆਂ ਨਾਲ ਸਬੰਧਤ ਘਟਨਾਵਾਂ ਵਿੱਚ ਵਾਧਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹੇ ਸਮੇਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਸਭ ਤੋਂ ਵੱਧ ਲੋੜ ਥਾਣਿਆਂ ਅਤੇ ਜਨਤਕ ਸੁਰੱਖਿਆ ਲਈ ਹੈ, ਨਾ ਕਿ ਉਨ੍ਹਾਂ ਦੀ ਨਿੱਜੀ ਸੁਰੱਖਿਆ ਲਈ।ਉਨ੍ਹਾਂ ਕਿਹਾ ਕਿ ਜੇ ਲੋਕ ਹੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਤਾਂ ਇੱਕ ਜਨ ਪ੍ਰਤੀਨਿਧੀ ਵਜੋਂ ਉਨ੍ਹਾਂ ਲਈ ਛੇ ਸੁਰੱਖਿਆ ਕਰਮਚਾਰੀਆਂ ਨੂੰ ਆਪਣੇ ਨਾਲ ਰੱਖਣਾ ਠੀਕ ਨਹੀਂ ਹੈ।
ਉਨ੍ਹਾਂ ਨੇ ਇਹ ਵੀ ਯਾਦ ਦਿਵਾਇਆ ਕਿ ਪਹਿਲਾਂ ਵੀ ਉਨ੍ਹਾਂ ਨੇ ਆਪਣੀ ਸੁਰੱਖਿਆ ਲੈਣ ਤੋਂ ਇਨਕਾਰ ਕੀਤਾ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਨਿੱਜੀ ਖ਼ਤਰਾ ਨਹੀਂ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਹੁਣ ਉਨ੍ਹਾਂ ਨੇ ਸਵੈਇੱਛਾ ਨਾਲ ਇਸ ਸੁਰੱਖਿਆ ਨੂੰ ਵਾਪਸ ਕਰਨ ਦੀ ਇੱਛਾ ਜਤਾਈ ਹੈ।
EDITED BY- HARLEEN KAUR



