
2027 ਦੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਹਲਚਲ ਮੱਚ ਗਈ ਹੈ। ਦੱਸ ਦਈਏ ਕਿ ਕਾਂਗਰਸ ਵਿੱਚ ਚੱਲ ਰਹੇ ਕਾਟੋਕਲੇਸ਼ ਵਿਚਕਾਰ ਰਾਹੁਲ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕਰਦਿਆਂ ਹੋਇਆਂ ਉਨ੍ਹਾਂ ਨੂੰ ਆਪਣਾ ਫੇਵਰੇਟ ਲੀਡਰ ਕਿਹਾ।
ਗੱਲਬਾਤ ਦੌਰਾਨ, ਇੱਕ ਨੌਜਵਾਨ ਨੇ ਉਨ੍ਹਾਂ ਨੂੰ ਪੁੱਛਿਆ ਕਿ ਭਾਜਪਾ ਵਿੱਚ ਉਨ੍ਹਾਂ ਦਾ ਪਸੰਦੀਦਾ ਨੇਤਾ ਕੌਣ ਹੈ। ਰਾਹੁਲ ਗਾਂਧੀ ਨੇ ਜਵਾਬ ਦਿੱਤਾ, “ਕੈਪਟਨ ਅਮਰਿੰਦਰ ਸਿੰਘ, ਡੈਫੀਨੇਟਲੀ। ਮੈਂ ਉਨ੍ਹਾਂ ਦੇ ਨਾਲ ਆਸਾਨੀ ਨਾਲ ਘੁੱਲ-ਮਿਲ ਜਾਂਦਾ ਹਾਂ। ਉਹ ਕੂਲ ਹਨ ਅਤੇ ਮਿਲੀਟਰੀ ਹਿਸਟਰੀ ਦੇ ਐਕਸਪਰਟ ਹਨ, ਮੈਂ ਉਨ੍ਹਾਂ ਨੂੰ ਪਸੰਦ ਕਰਦਾਂ ਹਾਂ।
ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਰਾਹੁਲ ਗਾਂਧੀ ਪੰਜਾਬ ਵਿੱਚ ਧੜੇਬੰਦੀ ਖਤਮ ਕਰਨ ਲਈ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਵਿੱਚ ਵਾਪਸ ਲਿਆਉਣ ਦੀ ਕੋਸ਼ਿਸ਼ ਕਰਵਾ ਸਕਦੇ ਹਨ। ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਇੱਥੇ ਦੋ ਵਾਰ ਸਰਕਾਰ ਬਣਾ ਚੁੱਕੀ ਹੈ। ਕੱਲ੍ਹ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਕਿਹਾ ਸੀ ਕਿ ਇੱਕ ਹਫ਼ਤੇ ਦੇ ਅੰਦਰ ਸਭ ਕੁਝ ਠੀਕ ਹੋ ਜਾਵੇਗਾ, ਨਹੀਂ ਤਾਂ ਰਾਹੁਲ ਗਾਂਧੀ ਕੋਈ ਵੱਡਾ ਫੈਸਲਾ ਲੈਣਗੇ।
ਇਸ ਦੌਰਾਨ, ਚੰਨੀ ਧੜੇ ਦੇ ਵਿਧਾਇਕ ਰਾਣਾ ਗੁਰਜੀਤ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਗਾਂਧੀ ਪਰਿਵਾਰ ਨਾਲ ਜੁੜੇ ਹੋਏ ਹਨ। ਪ੍ਰਗਟ ਸਿੰਘ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਕੋਲ ਤਜਰਬਾ ਹੈ।
EDITED BY- HARLEEN KAUR




