
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਰਾਜੋਆਣਾ ਨੇ ਇਸ ਹਮਲੇ ਨੂੰ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਦੱਸਦਿਆਂ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕੀਤੇ ਹਨ।
ਭਾਈ ਰਾਜੋਆਣਾ ਨੇ ਕਿਹਾ ਕਿ ਗੁਰੂ ਘਰ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਵਿਅਕਤੀ ‘ਤੇ ਉੱਥੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਗੁਰੂ ਘਰ ਆਏ ਸਿੱਖ ‘ਤੇ ਗੁਰੂ ਦਾ ਸਿੱਖ ਹਮਲਾ ਨਹੀਂ ਕਰਦਾ, ਭਾਵੇਂ ਸਾਹਮਣੇ ਵਾਲਾ ਉਸ ਦਾ ਕਿੰਨਾ ਵੀ ਵੱਡਾ ਦੁਸ਼ਮਣ ਕਿਉਂ ਨਾ ਹੋਵੇ।
ਉਨ੍ਹਾਂ ਅਨੁਸਾਰ ਗੁਰੂ ਘਰ ਵਿੱਚ ਅਜਿਹੀ ਘਟਨਾ ਵਾਪਰਨਾ ਗੁਰੂ ਮਰਿਆਦਾ, ਸਿੱਖੀ ਸਿਧਾਂਤਾਂ ਅਤੇ ਸਿੱਖ ਪਰੰਪਰਾਵਾਂ ਦੇ ਖ਼ਿਲਾਫ਼ ਹੈ। ਰਾਜੋਆਣਾ ਨੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀਕਲਾ ਤੇ ਚੰਗੀ ਸਿਹਤ ਲਈ ਅਰਦਾਸ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਹਰਸਿਮਰਤ ਕੌਰ ਬਾਦਲ ਦੀ ਚੰਗੀ ਸਿਹਤ ਲਈ ਵੀ ਅਰਦਾਸ ਕੀਤੀ।
EDITED BY- HARLEEN KAUR


