
ਪੰਜਾਬ ਕਾਂਗਰਸ ਵਿੱਚ ਜਾਰੀ ਅੰਦਰੂਨੀ ਕਲੇਸ਼, ਬਾਗ਼ੀ ਸੁਰ ਅਤੇ ਪੋਸਟਰ ਵਿਵਾਦ ਦੇ ਵਿਚਾਲੇ, ਨਵੀਂ ਦਿੱਲੀ ਤੋਂ ਵੱਡੀਆਂ ਰਾਜਨੀਤਿਕ ਖ਼ਬਰਾਂ ਸਾਹਮਣੇ ਆਈਆਂ ਹਨ। ਅੱਜ ਦਿੱਲੀ ਵਿੱਚ ਕਾਂਗਰਸ ਵਰਕਿੰਗ ਕਮੇਟੀ (CWC) ਦੀ ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ, ਅੱਜ ਜਾਂ ਕੱਲ੍ਹ ਰਾਹੁਲ ਗਾਂਧੀ ਪੰਜਾਬ ਕਾਂਗਰਸ ਦੀ ਉੱਚ ਲੀਡਰਸ਼ਿਪ ਟੀਮ ਨਾਲ ਬੈਠ ਕੇ ਵੱਖਰੀ ਮੀਟਿੰਗ ਕਰ ਸਕਦੇ ਹਨ।
ਸੂਤਰਾਂ ਅਨੁਸਾਰ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਵਿਚਾਲੇ ਵਧ ਰਹੇ ਮਤਭੇਦਾਂ ਨੂੰ ਹੱਲ ਕਰਨ ਲਈ ਕਾਂਗਰਸ ਹਾਈਕਮਾਨ ਨੇ ਇਹ ਕਦਮ ਚੁੱਕਿਆ ਹੈ। ਮੀਟਿੰਗ ਵਿੱਚ ਸੰਗਠਨਾਤਮਕ ਮੁੱਦਿਆਂ ਅਤੇ ਆਗੂਆਂ ਵਿਚਕਾਰ ਚੱਲ ਰਹੀ ਖਿੱਚੋਤਾਣ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।




