टॉप न्यूज़

ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ

ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਵਰਕਿੰਗ ਕਮੇਟੀ ਤੋਂ ਵੱਖ ਹੋ ਗਏ ਹਨ। ਚੰਨੀ ਆਪਣੇ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਹੋਇਆਂ ਮੀਟਿੰਗ ਤੋਂ ਪਿੱਛੇ ਹੱਟ ਗਏ ਹਨ।

ਸੂਬਾ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਅਤੇ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਮੀਟਿੰਗ ਵਿੱਚ ਮੌਜੂਦ ਰਹਿਣਗੇ।

ਚੰਨੀ ਨੇ ਰਾਜਾ ਵੜਿੰਗ ਦੀ ਅਗਵਾਈ ਦਾ ਲਗਾਤਾਰ ਵਿਰੋਧ ਕੀਤਾ ਹੈ ਪਰ ਕਾਂਗਰਸ ਹਾਈਕਮਾਨ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਹ ਉਨ੍ਹਾਂ ਦੀ ਨਾਰਾਜ਼ਗੀ ਦਾ ਕਾਰਨ ਮੰਨਿਆ ਜਾ ਰਿਹਾ ਹੈ।

ਦਿੱਲੀ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ 2027 ਦੀਆਂ ਪੰਜਾਬ ਚੋਣਾਂ ਬਾਰੇ ਚਰਚਾ ਹੋਣੀ ਹੈ। ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ।ਇਹ ਵੀ ਚਰਚਾ ਹੈ ਕਿ ਰਾਹੁਲ ਗਾਂਧੀ ਜਲਦੀ ਹੀ ਵਿਧਾਨ ਸਭਾ ਚੋਣ ਮੁਹਿੰਮ ਸ਼ੁਰੂ ਕਰਨ ਲਈ ਪੰਜਾਬ ਦਾ ਦੌਰਾ ਕਰਨਗੇ। ਉਹ ਪੰਜਾਬ ਦੇ ਆਗੂਆਂ ਨਾਲ ਇੱਕ ਵੱਖਰੀ ਮੀਟਿੰਗ ਕਰ ਸਕਦੇ ਹਨ, ਜਿੱਥੇ ਚੰਨੀ ਨੂੰ ਅਨੁਸ਼ਾਸਨ ਬਾਰੇ ਸਬਕ ਸਿਖਾਇਆ ਜਾ ਸਕਦਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!