टॉप न्यूज़

Barnala ‘ਚ ਪਿਤਾ ‘ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ

ਬਰਨਾਲਾ ਵਿੱਚ ਧੀ ਅਤੇ ਪਿਤਾ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਥਾਣਾ ਮਹਿਲ ਕਲਾਂ ਦੇ ਇਲਾਕੇ ਵਿੱਚ ਇੱਕ ਪਿਤਾ ‘ਤੇ ਆਪਣੀ ਨਾਬਾਲਗ ਧੀ ਨਾਲ ਜਬਰ-ਜਨਾਹ ਕਰਨ ਦੇ ਗੰਭੀਰ ਆਰੋਪ ਲੱਗੇ ਹਨ। ਪੁਲਿਸ ਨੇ ਮਾਂ ਦੀ ਸ਼ਿਕਾਇਤ ‘ਤੇ ਮੁਲਜ਼ਮ ਜਗਸੀਰ ਸਿੰਘ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਮਾਮਲੇ ਦੀ ਜਾਂਚ ਕਰ ਰਹੀ ਇੰਸਪੈਕਟਰ ਵੀਰਪਾਲ ਕੌਰ ਨੇ ਦੱਸਿਆ ਕਿ ਘਟਨਾ ਵਾਲੀ ਰਾਤ ਪਰਿਵਾਰ ਦੇ ਮੈਂਬਰ ਸੁੱਤੇ ਹੋਏ ਸਨ। ਤੜਕੇ ਕਰੀਬ 2 ਵਜੇ ਬੱਚੀ ਦੇ ਰੋਣ ਦੀ ਆਵਾਜ਼ ਸੁਣ ਕੇ ਉਸ ਦੀ ਮਾਂ ਕਮਰੇ ਵਿੱਚ ਪਹੁੰਚੀ। ਬੱਚੀ ਕਾਫ਼ੀ ਸਹਿਮੀ ਹੋਈ ਸੀ। ਮਾਂ ਵੱਲੋਂ ਪੁੱਛਣ ਅਤੇ ਹੌਸਲਾ ਦੇਣ ‘ਤੇ ਨਾਬਾਲਗ ਨੇ ਆਪਣੇ ਨਾਲ ਵਾਪਰੀ ਘਟਨਾ ਬਾਰੇ ਦੱਸਿਆ। ਧੀ ਦੀ ਗੱਲ ਸੁਣਨ ਤੋਂ ਬਾਅਦ ਮਾਂ ਤੁਰੰਤ ਪੁਲਿਸ ਥਾਣੇ ਪਹੁੰਚੀ ਅਤੇ ਸ਼ਿਕਾਇਤ ਦਰਜ ਕਰਵਾਈ।

ਪੁਲਿਸ ਨੇ ਪੀੜਤਾ ਦੇ ਬਿਆਨਾਂ ਅਤੇ ਮਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਪਿਤਾ ਖ਼ਿਲਾਫ਼ ਪੋਕਸੋ ਐਕਟ ਸਮੇਤ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!