टॉप न्यूज़

ਸਿੱਖਿਆ ਮੰਤਰੀ ਬੈਂਸ ਵੱਲੋਂ ਕੱਲ੍ਹ ਸਕੂਲਾਂ ਵਿਚ ਛੁੱਟੀ ਉਤੇ ਵੱਡਾ ਬਿਆਨ

ਕੌਮੀ ਇਨਸਾਫ਼ ਮੋਰਚੇ ਨਾਲ ਜੁੜੀਆਂ ਸਹਿਯੋਗੀ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਖ਼ਿਲਾਫ਼ ਕਥਿਤ ਪੁਲਿਸ ਕਾਰਵਾਈ, ਮਾਮਲੇ ਦਰਜ ਕਰਨ ਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ ਦੇ ਵਿਰੋਧ ‘ਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਮੋਰਚੇ ਨਾਲ ਸਬੰਧਤ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਪੰਜਾਬ ਬੰਦ ਦੌਰਾਨ ਬਾਜ਼ਾਰ ਤੇ ਜਨਤਕ ਆਵਾਜਾਈ ਬੰਦ ਰਹੇਗੀ। ਸਕੂਲਾਂ ਬਾਰੇ ਵੀ ਵੱਡਾ ਫੈਸਲਾ ਲਿਆ ਗਿਆ ਹੈ।
ਜਥੇਬੰਦੀਆਂ ਨੇ ਇਹ ਵੀ ਐਲਾਨ ਕੀਤਾ ਕਿ ਬੰਦ ਸਮੇਂ ਸੜਕੀ ਆਵਾਜਾਈ ਰੋਕੀ ਜਾਵੇਗੀ। ਉਨ੍ਹਾਂ ਸਰਕਾਰ ਨੂੰ ਰੇਲ ਸੇਵਾਵਾਂ ਰੋਕਣ ਦੀ ਵੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ, ਇਸ ਨੂੰ ਧਿਆਨ ‘ਚ ਰੱਖਦਿਆਂ ਸੱਤ ਘੰਟਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ।
ਇਸ ਦੌਰਾਨ ਸਕੂਲ ਬੰਦ ਜਾਂ ਖੁੱਲ੍ਹੇ ਰਹਿਣਗੇ, ਇਸ ਬਾਰੇ ਭੰਬਲਭੂਸਾ ਬਣਿਆ ਹੋਇਆ ਹੈ। ਕੁਝ ਪ੍ਰਾਈਵੇਟ ਸਕੂਲਾਂ ਨੇ ਆਪਣੇ ਪੱਧਰ ਉਤੇ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ। ਮੁਹਾਲੀ, ਖਰੜ ਦੇ ਜ਼ਿਆਦਾਤਰ ਸਕੂਲਾਂ ਵਿਚ ਕੱਲ੍ਹ ਛੁੱਟੀ ਕਰ ਦਿੱਤੀ ਗਈ ਹੈ। ਇਸੇ ਵਿਚਾਲੇ ਪ੍ਰਾਈਵੇਟ ਸਕੂਲਾਂ ਦੀ ਮੀਟਿੰਗ ਤੋਂ ਬਾਅਦ ਕੱਲ੍ਹ ਸਕੂਲ ਬੰਦ ਰੱਖਣ ਦੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਅਜੇ ਤੱਕ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਖਰੜ, ਮੁਹਾਲੀ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਭੇਜੇ ਗਏ ਮੈਸਿਜ ਆਪਣੇ ਪੱਧਰ ਉਤੇ ਹਨ। ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਛੁੱਟੀ ਬਾਰੇ ਸਪਸ਼ਟ ਕਰ ਦਿੱਤਾ ਹੈ। ਬੈਂਸ ਨੇ ਸਪੱਸ਼ਟ ਕੀਤਾ ਕਿ ਕੱਲ੍ਹ ਪੰਜਾਬ ਦੇ ਸਕੂਲਾਂ ਵਿੱਚ ਕੋਈ ਛੁੱਟੀ ਨਹੀਂ ਹੈ। ਪ੍ਰਾਈਵੇਟ ਸਕੂਲ ਆਪਣੇ ਪੱਧਰ ਉਤੇ ਛੁੱਟੀ ਕਰ ਰਹੇ ਹਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!