
ਪੰਜਾਬ ਦੇ ਮਸ਼ਹੂਰ ਕਮਲ ਕੌਰ ਭਾਬੀ ਕਤਲ ਕੇਸ ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸਖ਼ਤ ਸੁਰੱਖਿਆ ਹੇਠ ਕੇਂਦਰੀ ਜੇਲ੍ਹ ਤੋਂ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਦੋਸ਼ੀ ਦੋਵੇਂ ਕਿਡਨੀਆਂ ਵਿੱਚ ਪੱਥਰੀ ਤੋਂ ਪੀੜਤ ਹੈ, ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ‘ਤੇ ਉਸ ਨੂੰ ਡਾਕਟਰੀ ਜਾਂਚ ਅਤੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਅੰਮ੍ਰਿਤਪਾਲ ਮਹਿਰੋਂ ਦੇ ਵਕੀਲ, ਮਨਪ੍ਰੀਤ ਸਿੰਘ ਬਰਾੜ ਨੇ ਹਾਲ ਹੀ ਵਿੱਚ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਉਸਦੇ ਇਲਾਜ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਦੋਸ਼ੀ ਨੂੰ ਦੋਵੇਂ ਕਿਡਨੀਆਂ ਵਿੱਚ ਪੱਥਰੀ ਹੈ ਅਤੇ ਜੇਲ੍ਹ ਵਿੱਚ ਉਸਦੀ ਹਾਲਤ ਨੂੰ ਦੇਖਦੇ ਹੋਏ ਉਸਨੂੰ ਤੁਰੰਤ ਅਤੇ ਢੁਕਵੇਂ ਇਲਾਜ ਦੀ ਲੋੜ ਹੈ।




