
ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲ੍ਹੇ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ 27 ਅਗਸਤ ਨੂੰ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ।
ਮੀਂਹ ਦੀ ਘਾਟ ਅਤੇ ਵਧਦੇ ਤਾਪਮਾਨ ਨੇ ਪੰਜਾਬ ਵਿੱਚ ਗਰਮੀ ਅਤੇ ਨਮੀਂ ਵਿੱਚ ਕਾਫ਼ੀ ਵਾਧਾ ਕੀਤਾ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਆਮ ਨਾਲੋਂ 1.9 ਡਿਗਰੀ ਵੱਧ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੀ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ 26 ਅਗਸਤ ਨੂੰ ਪੰਜਾਬ ਦੇ ਨੌਂ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ। ਹਾਲਾਂਕਿ, ਕਿਸੇ ਵੀ ਜ਼ਿਲ੍ਹੇ ਵਿੱਚ ਬਾਰਿਸ਼ ਰਿਕਾਰਡ ਨਹੀਂ ਹੋਈ। ਮੀਂਹ ਦੀ ਘਾਟ ਕਾਰਨ, ਸੂਬੇ ਭਰ ਵਿੱਚ ਤਾਪਮਾਨ ਵੀ ਵਧਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 33.1 ਤੋਂ 38 ਡਿਗਰੀ ਤੱਕ ਹੋ ਗਿਆ ਹੈ।
EDITED BY- HARLEEN KAUR




