
ਪੰਜਾਬ ਕੈਬਨਿਟ ਦੀ ਅੱਜ ਯਾਨੀ 5 ਸਤੰਬਰ ਨੂੰ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ।
ਇਸ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਕੈਬਨਿਟ ਵੱਲੋਂ ਸੂਬੇ ਨਾਲ ਜੁੜੇ ਕਈ ਅਹਿਮ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਕਈ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ।
EDITED BY- HARLEEN KAUR



