टॉप न्यूज़

ਪੰਜਾਬ ਦੇ ਲੋਕਾਂ ਲਈ ਰਾਸ਼ਨ ਦੀ ਪਹੁੰਚ ਹੋਵੇਗੀ ਆਸਾਨ

2,800 ਨਵੇਂ ਰਾਸ਼ਨ ਡਿਪੂ ਖੁੱਲ੍ਹਣਗੇ

ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਅਤੇ ਜ਼ਰੂਰੀ ਖੁਰਾਕੀ ਵਸਤਾਂ ਦੀ ਉਪਲਬਧਤਾ ਨੂੰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਸੌਂਪੇ। ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਰਾਸ਼ਨ ਪੂਰੇ ਸੂਬੇ ਵਿੱਚ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚ ਸਕੇ।
ਇਸ ਕਦਮ ਨਾਲ ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਲਾਭ ਮਿਲੇਗਾ, ਜਿਨ੍ਹਾਂ ਨੂੰ ਹੁਣ ਆਪਣਾ ਮਹੀਨਾਵਾਰ ਰਾਸ਼ਨ ਲੈਣ ਲਈ ਲੰਬੀ ਦੂਰੀ ਤੈਅ ਕਰਨ ਜਾਂ ਕੰਮ-ਕਾਜ ਛੱਡਣ ਦੀ ਲੋੜ ਨਹੀਂ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਰਾਸ਼ਨ ਡਿਪੂ ਖੁੱਲ੍ਹਣ ਨਾਲ ਰਾਸ਼ਨ ਕਾਰਡ ਧਾਰਕਾਂ ਨੂੰ ਆਪਣੇ ਮਹੀਨਾਵਾਰ ਰਾਸ਼ਨ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹਨ ਵਾਸਤੇ ਕੰਮ ਛੱਡ ਕੇ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ; ਇਸ ਨਾਲ ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਜਾਰੀ ਕਰਦੇ ਸਮੇਂ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰ ਨੁਮਾਇੰਦਗੀ ਯਕੀਨੀ ਬਣਾਈ ਹੈ। “ਇਹ ਅਲਾਟਮੈਂਟ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ਅਤੇ ਇਸ ਦੌਰਾਨ ਸਮਾਜ ਦੇ ਹਰ ਵਰਗ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਗਿਆ ਹੈ।” ਉਨ੍ਹਾਂ ਕਿਹਾ, “2,800 ਨਵੇਂ ਲਾਇਸੈਂਸਾਂ ਵਿੱਚੋਂ 633 ਅਨੁਸੂਚਿਤ ਜਾਤੀਆਂ ਨੂੰ, 199 ਹੋਰ ਪੱਛੜੀਆਂ ਸ਼੍ਰੇਣੀਆਂ ਨੂੰ, 181 ਸਾਬਕਾ ਸੈਨਿਕਾਂ ਨੂੰ, 39 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ, 156 ਦਿਵਯਾਂਗ ਵਿਅਕਤੀਆਂ ਨੂੰ ਅਤੇ 17 ਦੰਗਾ-ਪ੍ਰਭਾਵਿਤ ਪਰਿਵਾਰਾਂ ਨੂੰ ਅਲਾਟ ਕੀਤੇ ਗਏ ਹਨ।”
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!