टॉप न्यूज़
DA ਮਾਮਲੇ ਉਤੇ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚ ਬਣੀ ਸਹਿਮਤੀ

ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚ ਸਹਿਮਤੀ ਬਣ ਗਈ ਹੈ। ਡੀਏ ਮਾਮਲੇ ਉਤੇ ਵਿਵਾਦ ਵਿਚਾਲੇ ਸਰਕਾਰ ਨਾਲ ਸਹਿਮਤੀ ਬਣ ਗਈ ਹੈ। ਬੀਤੇ ਦਿਨ ਯੂਨੀਅਨ ਆਗੂਆਂ ਨੂੰ ਪਹਿਲਾਂ ਪ੍ਰਮੁੱਖ ਸਕੱਤਰ ਜਨਰਲ ਪ੍ਰਸ਼ਾਸਨ ਕੇ.ਕੇ. ਯਾਦਵ ਵੱਲੋਂ ਗੱਲਬਾਤ ਲਈ ਸੱਦਿਆ ਗਿਆ ਸੀ, ਪਰ ਗੱਲਬਾਤ ਬੇਸਿੱਟਾ ਰਹੀ ਸੀ। ਇਸ ਤੋਂ ਬਾਅਦ, ਜਿਨ੍ਹਾਂ ਮੁਲਾਜ਼ਮਾਂ ਨੇ ਪਹਿਲਾਂ ਮੰਗਲਵਾਰ ਨੂੰ ਇੱਕ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਸੀ, ਉਨ੍ਹਾਂ ਨੇ ਆਪਣਾ ਪ੍ਰਦਰਸ਼ਨ ਸ਼ੁੱਕਰਵਾਰ ਤੱਕ ਵਧਾਉਣ ਦਾ ਫ਼ੈਸਲਾ ਕੀਤਾ।
ਮੁਲਾਜ਼ਮਾਂ ਦੀ ਮੰਗ ਸੀ ਕਿ ਗੱਲਬਾਤ ਸਿਰਫ਼ ਉਦੋਂ ਹੀ ਕੀਤੀ ਜਾਵੇ ਜੇ ਸਰਕਾਰ ਆਪਣਾ 27 ਅਗਸਤ ਦਾ ਉਹ ਹੁਕਮ ਵਾਪਸ ਲਵੇ ਜਿਸ ਵਿੱਚ ਉਨ੍ਹਾਂ ਦੀ ਉਸ ਸਮੇਂ ਦੀ ਹੜਤਾਲ ਨੂੰ ‘ਅਣਅਧਿਕਾਰਤ ਗੈਰ-ਹਾਜ਼ਰੀ’ ਕਰਾਰ ਦਿੱਤਾ ਗਿਆ ਸੀ। ਮੁਲਾਜ਼ਮਾਂ ਵੱਲੋਂ ਆਪਣਾ ਪ੍ਰਦਰਸ਼ਨ ਵਧਾਉਣ ਤੋਂ ਬਾਅਦ ਸਰਕਾਰ ਨੇ “ਕੰਮ ਨਹੀਂ ਤਾਂ ਤਨਖ਼ਾਹ ਨਹੀਂ” ਨੀਤੀ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਇਸ ਤੋਂ ਬਾਅਦ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਯੂਨੀਅਨ ਆਗੂਆਂ ਨੂੰ ਗੱਲਬਾਤ ਦੇ ਦੂਜੇ ਗੇੜ ਲਈ ਸੱਦਿਆ ਸੀ। ਹੁਣ ਖਬਰ ਆ ਰਹੀ ਹੈ ਕਿ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚ ਸਹਿਮਤੀ ਬਣ ਗਈ ਹੈ। ਡੀਏ ਮਾਮਲੇ ਉਤੇ ਵਿਵਾਦ ਵਿਚਾਲੇ ਸਰਕਾਰ ਨਾਲ ਸਹਿਮਤੀ ਬਣ ਗਈ ਹੈ।
EDITED BY- HARLEEN KAUR


