ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਪੰਜਾਬ ਦੇ ਚਾਰ ਨਾਗਰਿਕਾਂ ਨੂੰ ਸੰਗਠਿਤ ਅਪਰਾਧ ਅਤੇ ਜਬਰੀ ਵਸੂਲੀ ਨਾਲ ਸਬੰਧਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਡਿਪੋਰਟ ਕਰ ਦਿੱਤਾ ਹੈ।
CBSA ਦੁਆਰਾ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ, ਦੇਸ਼ ਨਿਕਾਲਾ ਦਿੱਤੇ ਗਏ ਵਿਅਕਤੀਆਂ ਦੀ ਪਛਾਣ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮੀਤੋਜ ਬਾਜਵਾ ਅਤੇ ਸਾਹਿਬਜੋਤ ਸਿੰਘ ਵਜੋਂ ਹੋਈ ਹੈ।
ਅੱਜ ਤੱਕ ਕੈਨੇਡਾ ਵਿੱਚ ਵੱਖ-ਵੱਖ ਅਪਰਾਧਾਂ ਦੇ ਆਧਾਰ ‘ਤੇ 188 ਦੇਸ਼ ਨਿਕਾਲਾ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 111 ਵਿਅਕਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਚੁੱਕਿਆ ਹੈ।
ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ, ਗੈਰੀ ਆਨੰਦਸਾਂਗਰੀ ਨੇ ਕਿਹਾ ਕਿ ਇਹ ਕਾਰਵਾਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਤਾਲਮੇਲ ਰਾਹੀਂ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੀਬੀਐਸਏ ਦੀ ਚੇਅਰਪਰਸਨ ਏਰਿਨ ਓਗੋਰਮੈਨ ਨੇ ਕਿਹਾ ਕਿ ਅੱਜ ਤੱਕ 100 ਤੋਂ ਵੱਧ ਵਿਅਕਤੀਆਂ ਨੂੰ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਡਿਪੋਰਟ ਕੀਤਾ ਗਿਆ ਹੈ।
EDITED BY- HARLEEN KAUR



