
ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਟਰੰਪ ਪ੍ਰਸ਼ਾਸਨ ਦੇ ਉਸ ਨਿਯਮ ’ਤੇ ਰੋਕ ਲਾ ਦਿੱਤੀ ਹੈ, ਜਿਸ ਤਹਿਤ F-1 ਵਿਦਿਆਰਥੀ ਵੀਜ਼ਾ ਅਤੇ J-1 ਐਕਸਚੇਂਜ ਵੀਜ਼ਾ ਧਾਰਕਾਂ ਦੇ ਅਮਰੀਕਾ ਵਿੱਚ ਰਹਿਣ ਦੀ ਮਿਆਦ ਵੱਧ ਤੋਂ ਵੱਧ 4 ਸਾਲ ਕਰਨ ਦੀ ਤਜਵੀਜ਼ ਸੀ। ਇਸ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ।
ਖਾਸ ਕਰਕੇ PhD ਅਤੇ ਰਿਸਰਚ ਕਰਨ ਵਾਲੇ ਵਿਦਿਆਰਥੀਆਂ ਨੂੰ ਇਸ ਨਾਲ ਫਾਇਦਾ ਹੋਵੇਗਾ, ਕਿਉਂਕਿ ਉਨ੍ਹਾਂ ਦੀ ਪੜ੍ਹਾਈ ਅਤੇ ਰਿਸਰਚ ਅਕਸਰ 4 ਸਾਲ ਤੋਂ ਵੱਧ ਸਮਾਂ ਲੈ ਸਕਦੀ ਹੈ। ਨਵੇਂ ਨਿਯਮ ਕਾਰਨ ਉਨ੍ਹਾਂ ਨੂੰ ਪੜ੍ਹਾਈ ਵਿਚਕਾਰ ਛੱਡਣ ਜਾਂ ਵਾਰ-ਵਾਰ ਵੀਜ਼ਾ ਐਕਸਟੈਂਸ਼ਨ ਲਈ ਅਰਜ਼ੀ ਦੇਣ ਦੀ ਚਿੰਤਾ ਰਹਿੰਦੀ।




