टॉप न्यूज़

ਪੰਜਾਬ ਪਹੁੰਚੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ

ਰਾਜਾ ਵੜਿੰਗ ਨੇ ਕੀਤਾ ਸੁਆਗਤ

ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਪੰਜਾਬ ਪਹੁੰਚ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦਾ ਸੁਆਗਤ ਕੀਤਾ ਹੈ।
ਇਸ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਕਾਂਗਰਸ ਦਫ਼ਤਰ ਪਹੁੰਚ ਗਏ ਹਨ। ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਪ੍ਰਦਰਸ਼ਨ ਦੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਥੋੜ੍ਹੀ ਦੇਰ ਵਿੱਚ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ।
ਅੱਜ ਪੰਜਾਬ ਲਈ ਇੱਕ ਅਹਿਮ ਦਿਨ ਹੈ। ਸ੍ਰੀ ਸਚਿਨ ਪਾਇਲਟ ਜੀ ਉਸ ਲੜਾਈ ਦੀ ਅਗਵਾਈ ਕਰਨਗੇ, ਜੋ ਪੰਜਾਬ ਦੇ ਹੱਕਾਂ, ਇਨਸਾਫ਼ ਅਤੇ ਜਵਾਬਦੇਹੀ ਲਈ ਸਰਕਾਰ ਖ਼ਿਲਾਫ਼ ਸ਼ੁਰੂ ਕੀਤੀ ਗਈ ਹੈ। ਪੰਜਾਬ ਕਾਂਗਰਸ ਦਾ ਹਰ ਵਰਕਰ ਇੱਕਜੁੱਟ ਹੈ, ਹਰ ਆਵਾਜ਼ ਪੰਜਾਬ ਦੇ ਹੱਕ ਵਿੱਚ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!