टॉप न्यूज़
ਹਾਈ ਕੋਰਟ ਵੱਲੋਂ ਜਗਤਾਰ ਸਿੰਘ ਨੂੰ ਜ਼ਮਾਨਤ

ਦਿੱਲੀ ਹਾਈ ਕੋਰਟ ਨੇ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ 7 UAPA ਮਾਮਲਿਆਂ ਵਿਚ ਜ਼ਮਾਨਤ ਦੇ ਦਿੱਤੀ ਹੈ। ਜਗਤਾਰ ਸਿੰਘ ਜੌਹਲ ਨੂੰ 2017 ਵਿਚ ਪੰਜਾਬ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਰਿਪੋਰਟਾਂ ਅਨੁਸਾਰ ਜੌਹਲ ਉਤੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਵੱਲੋਂ ਕਥਿਤ ਤੌਰ ਉਤੇ ਰਚੀ ਗਈ ਅੰਤਰ-ਰਾਸ਼ਟਰੀ ਸਾਜ਼ਿਸ਼ ਨਾਲ ਜੁੜੀਆਂ ਟਾਰਗੇਟਿਡ ਕਿਲਿੰਗਜ਼ ਦਾ ਦੋਸ਼ ਸੀ। ਇਹ ਮਾਮਲੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਯਾਨੀ UAPA ਤਹਿਤ ਦਰਜ ਸਨ।
ਦਿੱਲੀ ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿਚ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਦੇ ਆਦੇਸ਼ ਦੀਆਂ ਸ਼ਰਤਾਂ ਅਤੇ ਹੋਰ ਵਿਸਥਾਰ ਬਾਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
EDITED BY- HARLEEN KAUR




