टॉप न्यूज़

CM ਮਾਨ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਖਤਮ

ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਹੋਈ।
ਮੀਟਿੰਗ ਤੋਂ ਬਾਅਦ ਹੁਣ ਮੁੱਖ ਮੰਤਰੀ ਕੁਝ ਦੇਰ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕਰਨਗੇ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਕਿਸੇ ਰੂਪ ਵਿੱਚ ‘ਦੀਵਾਲੀ ਦੇ ਤੋਹਫ਼ੇ’ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਦੇ ਮੁਲਾਜ਼ਮ ਡੀਏ (ਮਹਿੰਗਾਈ ਭੱਤਾ) ਦੇ ਬਕਾਏ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਦੇ ਰਾਹ ਉਤੇ ਸਨ। ਮੁਲਾਜ਼ਮਾਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 27 ਅਗਸਤ ਨੂੰ ਮੁੱਖ ਮੰਤਰੀ ਨੇ ਮੁਲਾਜ਼ਮ ਆਗੂਆਂ ਨੂੰ ਜਲੰਧਰ ਵਿਖੇ ਮੀਟਿੰਗ ਲਈ ਸੱਦਿਆ ਸੀ, ਪਰ ਇਹ ਬੈਠਕ ਐਨ ਮੌਕੇ ਉਤੇ ਰੱਦ ਕਰ ਦਿੱਤੀ ਗਈ ਸੀ। ਉਸ ਸਮੇਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਸੀ ਕਿ ਹੜਤਾਲ ਅਤੇ ਗੱਲਬਾਤ ਦੋਵੇਂ ਇੱਕੋ ਸਮੇਂ ਬਰਾਬਰ ਨਹੀਂ ਚੱਲ ਸਕਦੀਆਂ।
 EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!