टॉप न्यूज़

ਜੋ ਵਾਅਦਾ ਕੀਤਾ, ਉਸ ਤੋਂ ਵੱਧ ਕੰਮ ਕੀਤਾ’

ਮੁੱਖ ਮੰਤਰੀ ਮਾਨ ਦਾ ਇੱਕ ਹੋਰ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਇੰਡੋਰ ਸਟੇਡੀਅਮ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ‘ਆਮ ਆਦਮੀ ਪਾਰਟੀ’ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਸ ਤੋਂ ਕਿਤੇ ਵੱਧ ਕੰਮ ਕਰਕੇ ਦਿਖਾਇਆ ਹੈ।
ਉਨ੍ਹਾਂ ਕਿਹਾ ਕਿ ਸਿਰਫ਼ ਜੋ ਕਿਹਾ ਸੀ, ਉਹ ਨਹੀਂ ਕੀਤਾ, ਸਗੋਂ ਕਈ ਅਜਿਹੇ ਕੰਮ ਕੀਤੇ, ਜੋ ਕਿਹਾ ਹੀ ਨਹੀਂ ਸੀ। ਸਰਕਾਰ ਬਣਨ ਤੋਂ ਪਹਿਲਾਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀ ਇੱਕ ਅਕਤੂਬਰ ਨੂੰ ਫਿਰ ਫੋਨ ਦੀ ਟੂੰ ਟੂੰ ਘੰਟੀ ਵੱਜੇਗੀ ਅਤੇ ਔਰਤਾਂ ਦੇ ਖਾਤੇ ਵਿੱਚ ਪੈਸੇ ਟਰਾਂਸਫਰ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ। ਪੰਜਾਬੀਆਂ ਦਾ 64 ਲੱਖ ਰੁਪਏ ਰੋਜ਼ਾਨਾ ਬਚਦਾ ਹੈ। ਟੋਲ ਪਲਾਜ਼ਾ ਬੰਦ ਹੋਣ ਦੇ ਬਾਵਜੂਦ ਸੜਕਾਂ ਨੂੰ ਟੁੱਟਣ ਨਹੀਂ ਦਿੱਤਾ।
ਮਾਨ ਨੇ ਕਿਹਾ ਕਿ ਪਹਿਲਾਂ ਇੱਕ ਸਾਲ ਵਿੱਚ 5400 ਲੋਕ ਦੁਰਘਟਨਾ ਵਿੱਚ ਮਾਰੇ ਜਾਂਦੇ ਸਨ। ਪੰਜਾਬ ਇਸ ਮਾਮਲੇ ਵਿੱਚ ਪਹਿਲੇ ਨੰਬਰ ‘ਤੇ ਸੀ। ਜਦੋਂ ਤੋਂ ਸੜਕ ਸੁਰੱਖਿਆ ਫੋਰਸ ਬਣਾਈ ਹੈ, ਉਦੋਂ ਤੋਂ ਦੁਰਘਟਨਾਵਾਂ ਵਿੱਚ ਮੌਤਾਂ 50 ਫੀਸਦ ਘੱਟ ਹੋ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਕਹਿੰਦੇ ਸਨ ਕਿ ਬਿਜਲੀ ਮੁਫਤ ਵਿੱਚ ਨਹੀਂ ਦਿੱਤੀ ਜਾ ਸਕਦੀ। ਪੰਜਾਬ ਸਰਕਾਰ ਬਣਦੇ ਹੀ ਪਹਿਲਾ ਫੈਸਲਾ ਇਹੀ ਲਿਆ ਅਤੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ। ਇਸ ਦੀ ਚਰਚਾ ਦੇਸ਼ ਹੀ ਨਹੀਂ, ਪਾਕਿਸਤਾਨ ਵਿੱਚ ਵੀ ਹੋ ਰਹੀ ਹੈ।
ਪੰਜਾਬ ਵਿੱਚ ਪੰਜ ਥਰਮਲ ਪਲਾਂਟ ਹਨ, ਇਸ ਵਿੱਚੋਂ ਤਿੰਨ ਸਰਕਾਰ ਦੇ ਹਨ, ਉਨ੍ਹਾਂ ਨੇ ਸੂਬੇ ਦੀਆਂ ਸੜਕਾਂ ਦੀ ਸਥਿਤੀ ‘ਤੇ ਕਿਹਾ ਕਿ ਭ੍ਰਿਸ਼ਟਾਚਾਰ ‘ਤੇ ਲਗਾਮ ਲਗਾਈ ਤਾਂ ਸੜਕਾਂ ਖੁਦ ਬ ਖੁਦ ਮਿਆਰੀ ਬਣਨ ਲੱਗੀਆਂ ਹਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!