टॉप न्यूज़

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

ਦੇਸ਼ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸ੍ਰੀ ਦਮਦਮਾ ਸਾਹਿਬ ਉਤੇ ਨਤਮਸਤਕ ਹੋਣ ਤੋਂ ਬਾਅਦ ਹੁਣ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਿੱਚ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਦੇ ਚੌਥੇ ਪੜਾਅ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ੇ ਦਾ ਮੁੱਦਾ ਇੱਕ ਵਾਰ ਮੁੜ ਸਿਆਸੀ ਤੌਰ ‘ਤੇ ਕੇਂਦਰ ਵਿੱਚ ਆ ਗਿਆ ਹੈ।
ਇਸ ਤੋਂ ਪਹਿਲਾਂ ਭਾਜਪਾ ਆਗੂ ਸੁਨੀਲ ਜਾਖੜ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਨਸ਼ੇ ਦੇ ਮੁੱਦੇ ਨੂੰ ਲੈ ਕੇ  ਗੱਲਬਾਤ ਕੀਤੀ। ਪੰਜਾਬ ਵਿੱਚ ਨਸ਼ੇ ਦੇ ਵਧ ਰਹੇ ਪ੍ਰਭਾਵ ਨੂੰ ਲੈ ਕੇ ਭਾਜਪਾ ਵੱਲੋਂ ਕੱਢੀ ਜਾ ਰਹੀ ਨਸ਼ਾ ਵਿਰੋਧੀ ਯਾਤਰਾ ਦੇ ਚੌਥੇ ਪੜਾਅ ਨੂੰ ਲੈ ਕੇ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾ ਦਾ ਵਿਸ਼ਾ ਹਨ।
ਉਨ੍ਹਾਂ ਕਿਹਾ ਕਿ ਜੇਕਰ ਨਸ਼ੇ ਦੇ ਖਿਲਾਫ਼ ਹੁਣ ਠੋਸ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦਾ ਨੁਕਸਾਨ ਹੋਰ ਵੱਡਾ ਹੋ ਸਕਦਾ ਹੈ। ਇਸੇ ਮਕਸਦ ਨਾਲ ਭਾਜਪਾ ਵੱਲੋਂ ਨਸ਼ੇ ਵਿਰੁੱਧ ਇਹ ਯਾਤਰਾ ਕੱਢੀ ਜਾ ਰਹੀ ਹੈ।
ਇਸ ਮੌਕੇ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਨਸ਼ੇ ਦੀ ਸਮੱਸਿਆ ਖਤਮ ਨਹੀਂ ਹੋਈ।
ਜਾਖੜ ਨੇ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਲਈ ਕੀਤੇ ਵਾਅਦਿਆਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਲੋਕਾਂ ਨੇ ਉਸ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ।
ਪੰਜਾਬ ਨੂੰ ਨਸ਼ੇ ਤੋਂ ਬਚਾਉਣ ਲਈ ਹੁਣ ਠੋਸ ਕਦਮ ਚੁੱਕਣ ਦੀ ਲੋੜ ਹੈ। ਜੇਕਰ ਲੋਕ ਭਾਜਪਾ ਨੂੰ ਮੌਕਾ ਦਿੰਦੇ ਹਨ ਤਾਂ ਭਾਜਪਾ ਨਸ਼ੇ ਦੇ ਖਾਤਮੇ ਲਈ ਆਪਣੀ ਪੂਰੀ ਤਾਕਤ ਨਾਲ ਕੰਮ ਕਰੇਗੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!