
ਦਿੱਲੀ ਦੇ ਸਦਰ ਬਾਜ਼ਾਰ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਛੇਵੀਂ ਜਮਾਤ ਦੀ ਕੁੜੀ ਨੂੰ ਇੱਕ ਅੱਧਖੜ ਉਮਰ ਦੇ ਵਿਅਕਤੀ ਨੇ ਬੰਧਕ ਬਣਾ ਕੇ ਬਲਾਤਕਾਰ ਕੀਤਾ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਹੋਇਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਐਫਆਈਆਰ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਕੁੜੀ ਕੁਝ ਸਾਮਾਨ ਖਰੀਦਣ ਲਈ ਇੱਕ ਦੁਕਾਨ ‘ਤੇ ਗਈ ਸੀ। ਦੋਸ਼ੀ ਨੇ ਉਸਨੂੰ ਦੁਕਾਨ ਦੇ ਅੰਦਰ ਬੰਧਕ ਬਣਾ ਕੇ ਉਸ ਨਾਲ ਬਲਾਤਕਾਰ ਕੀਤਾ।
ਪੁਲਿਸ ਜਾਂਚ ਤੋਂ ਪਤਾ ਲੱਗਿਆ ਕਿ ਨਾਬਾਲਗ ਪੀੜਤਾ ਰਾਤ 11 ਵਜੇ ਦੇ ਕਰੀਬ ਸਕੂਲ ਲਈ ਕੁਝ ਸਮਾਨ ਖਰੀਦਣ ਲਈ ਆਪਣੇ ਘਰੋਂ ਨਿਕਲੀ ਸੀ। ਰਸਤੇ ਵਿੱਚ ਇੱਕ ਦਰਜ਼ੀ ਦੀ ਦੁਕਾਨ ਸੀ। ਦਰਜ਼ੀ ਨੇ ਉਸਨੂੰ ਆਪਣੀ ਦੁਕਾਨ ਵਿੱਚ ਬੁਲਾਇਆ ਅਤੇ ਉਸ ਨਾਲ ਰੇਪ ਕੀਤਾ।
ਨਾਬਾਲਗ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਦੀ ਪਛਾਣ ਮਕਸੂਦ ਵਜੋਂ ਹੋਈ ਹੈ। ਮਹਿਲਾ ਪੁਲਿਸ ਸਟੇਸ਼ਨ ਵਿੱਚ ਬੱਚਿਆਂ ਦੇ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ਦੀਆਂ ਗੰਭੀਰ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ, ਅਤੇ ਦੋਸ਼ੀ ਨੂੰ ਨਿਆਂਇਕ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
EDITED BY- HARLEEN KAUR




