टॉप न्यूज़

ਸਮਰਾਲਾ ਬਾਈਪਾਸ ‘ਤੇ ਫੂਡ ਵੈਨ ਦਾ ਸਿਲੰਡਰ ਫਟਣ ਕਾਰਨ ਹੋਇਆ ਧਮਾਕਾ

ਸਮਰਾਲਾ ਬਾਈਪਾਸ ‘ਤੇ ਹਰਿਓ ਰੋਡ ਨੇੜੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ,ਜਦੋਂ ਉੱਥੇ ਖੜ੍ਹੀ ਇੱਕ ਫੂਡ ਵੈਨ ਵਿੱਚ ਅਚਾਨਕ ਅੱਗ ਲੱਗ ਗਈ ਤੇ ਵੈਨ ਵਿੱਚ ਪਿਆ ਗੈਸ ਸਿਲੰਡਰ ਅਚਾਨਕ ਫਟ ਗਿਆ। ਇਸ ਜ਼ੋਰਦਾਰ ਧਮਾਕੇ ਕਾਰਨ ਆਲੇ-ਦੁਆਲੇ ਭਾਰੀ ਹਫ਼ੜਾ-ਦਫ਼ੜੀ ਮਚ ਗਈ ਅਤੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਅੱਗ ਲੱਗਣ ਤੋਂ ਬਾਅਦ ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਵਾਹਨਾ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਹਰਕਤ ਵਿੱਚ ਆਈ ਅਤੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰਨ ਵਿੱਚ ਜੁੱਟ ਗਈ। ਫਾਇਰ ਬ੍ਰਿਗੇਡ ਦੇ ਡਰਾਈਵਰ ਸੋਹਣ ਸਿੰਘ ਅਤੇ ਫਾਇਰਮੈਨ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਤੋਂ 15-20 ਮਿੰਟ ਪਹਿਲਾਂ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਟੀਮ ਨੇ ਤਰੰਤ ਆਪਣੀ ਗੱਡੀ ਲੈ ਕੇ ਮੌਕੇ ‘ਤੇ ਪਹੁੰਚ ਕੇ ਦੇਖਿਆ ਕਿ ਵੈਨ ਦੇ ਅੰਦਰ ਪਿਆ ਇੱਕ ਸਿਲੰਡਰ ਪਹਿਲਾਂ ਹੀ ਫਟ ਚੁੱਕਾ ਸੀ, ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰ ਲਿਆ ਸੀ। ਉਹਨਾਂ ਕਿਹਾ ਕਿ ਵੈਨ ਵਿੱਚ ਇੱਕ ਨੌਜਵਾਨ ਵੀ ਸੀ ,ਜਿਸ ਨੂੰ ਪਹਿਲਾਂ ਹੀ ਬਾਹਰ ਕੱਢ ਲਿਆ ਗਿਆ ਤੇ ਦੂਸਰੇ ਸਲੰਡਰ ਨੂੰ ਫਟਣ ਤੋਂ ਬਚਾ ਲਿਆ ਗਿਆ।

ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਵੈਨ ਨੂੰ ਅੰਦਰੋਂ ਪਲਾਸਟਿਕ, ਫੋਮ ਅਤੇ ਹੋਰ ਜਲਣਸ਼ੀਲ ਸਮਾਨ ਤੇ ਤੇਲ ਆਦਿ ਨਾਲ ਮੋਡੀਫਾਈ ਕੀਤਾ ਗਿਆ ਸੀ। ਇਸ ਵਜ੍ਹਾ ਕਰਕੇ ਧਮਾਕੇ ਤੋਂ ਬਾਅਦ ਅੱਗ ਬਹੁਤ ਤੇਜ਼ੀ ਨਾਲ ਭੜਕ ਗਈ। ਹਾਲਾਂਕਿ, ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਆਪਣੀ ਸੂਝ-ਬੂਝ ਅਤੇ ਬਹਾਦਰੀ ਨਾਲ ਅੱਗ ਉੱਤੇ ਕਾਬੂ ਪਾਇਆ ਅਤੇ ਵੈਨ ਵਿੱਚ ਮੌਜੂਦ ਦੂਜੇ ਸਿਲੰਡਰ ਨੂੰ ਸੁਰੱਖਿਅਤ ਬਾਹਰ ਕੱਢ ਕੇ ਉਸਨੂੰ ਫੱਟਣ ਤੋਂ ਬਚਾ ਲਿਆ। ਇਸ ਤੋਂ ਇਲਾਵਾ, ਹਾਦਸੇ ਦੇ ਸਮੇਂ ਵੈਨ ਦੇ ਅੰਦਰ ਮੌਜੂਦ ਨੌਜਵਾਨ ਨੂੰ ਵੀ ਸੁਰੱਖਿਅਤ ਬਾਹਰ ਕੱઢ ਲਿਆ ਗਿਆ ਸੀ, ਜਿਸ ਕਾਰਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਟਲ ਗਿਆ।

ਘਟਨਾ ਵਾਲੀ ਥਾਂ ‘ਤੇ ਪਹੁੰਚੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਰੇੜ੍ਹੀਆਂ ਅਤੇ ਫੂਡ ਵੈਨਾਂ ਚਲਾਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਰੁਜ਼ਗਾਰ ਦੇ ਨਾਲ-ਨਾਲ ਸੁਰੱਖਿਆ ਨਿਯਮਾਂ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਅਜਿਹੇ ਵਾਹਨਾਂ ਅਤੇ ਫੂਡ ਵੈਨਾਂ ਵਿੱਚ ਅੱਗ ਬੁਝਾਉਣ ਵਾਲੇ ਫਾਇਰ ਸਿਲੰਡਰ ਲਾਜ਼ਮੀ ਤੌਰ ‘ਤੇ ਮੌਜੂਦ ਹੋਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਐਮਰਜੈਂਸੀ ਵਿੱਚ ਅੱਗ ਨੂੰ ਸ਼ੁਰੂਆਤੀ ਪੱਧਰ ‘ਤੇ ਹੀ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਇਨ੍ਹਾਂ ਵੈਨਾਂ ਨੂੰ ਹਾਈਵੇਅ ਜਾਂ ਮੁੱਖ ਰਸਤਿਆਂ ਤੋਂ ਪਾਸੇ ਸੁਰੱਖਿਅਤ ਸਥਾਨਾਂ ‘ਤੇ ਖੜ੍ਹਾ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਅਣਹੋਣੀਆਂ ਘਟਨਾਵਾਂ ਅਤੇ ਵੱਡੇ ਧਮਾਕਿਆਂ ਤੋਂ ਬਚਿਆ ਜਾ ਸਕੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!