टॉप न्यूज़
ਪੰਜਾਬ ‘ਚ ਹੁਣ ਲਗਾਤਾਰ 4 ਛੁੱਟੀਆਂ
ਜਾਣੋ ਵਿਦਿਅਕ ਅਤੇ ਸਰਕਾਰੀ ਅਦਾਰੇ ਕਦੋਂ ਤੋਂ ਲੈ ਕੇ ਕਦੋਂ ਤੱਕ ਰਹਿਣਗੇ ਬੰਦ

ਪੰਜਾਬ ਦੇ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਤੰਬਰ ਦੇ ਆਖਰੀ ਹਫ਼ਤੇ ਛੁੱਟੀਆਂ ਦੀ ਝੜੀ ਲੱਗਣ ਵਾਲੀ ਹੈ। ਦਰਅਸਲ, ਪਹਿਲਾਂ ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਸਨ, ਪਰ ਹੁਣ ਇਸ ਵਿੱਚ ਇੱਕ ਹੋਰ ਛੁੱਟੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਹੁਣ ਲਗਾਤਾਰ 4 ਦਿਨ ਛੁੱਟੀ ਰਹੇਗੀ।
ਪੰਜਾਬ ਵਿੱਚ ਸਤੰਬਰ ਦੇ ਆਖਰੀ ਹਫ਼ਤੇ ਲਗਾਤਾਰ 4 ਛੁੱਟੀਆਂ ਹੋਣ ਜਾ ਰਹੀਆਂ ਹਨ। ਖਾਸ ਤੌਰ ‘ਤੇ, 25 ਸਤੰਬਰ ਨੂੰ ਪੂਰੇ ਪੰਜਾਬ ਵਿੱਚ ‘ਅਨੰਤ ਚਤੁਰਦਸ਼ੀ’ ਦਾ ਤਿਉਹਾਰ ਹੈ, ਜਦਕਿ ਜਲੰਧਰ ਜ਼ਿਲ੍ਹੇ ਵਿੱਚ ‘ਸ਼੍ਰੀ ਸਿੱਧ ਬਾਬਾ ਸੋਢਲ ਜੀ’ ਦੇ ਮੇਲੇ ਕਾਰਨ ਛੁੱਟੀ ਰਹੇਗੀ।
ਇਸ ਤੋਂ ਇਲਾਵਾ 26 ਅਤੇ 27 ਸਤੰਬਰ ਨੂੰ ਨਿਰਧਾਰਤ ਹਫ਼ਤਾਵਾਰੀ ਛੁੱਟੀਆਂ (ਚੌਥਾ ਸ਼ਨੀਵਾਰ ਅਤੇ ਐਤਵਾਰ) ਹਨ, ਅਤੇ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਹੈ। ਨਤੀਜੇ ਵਜੋਂ, 25 ਸਤੰਬਰ ਤੋਂ 28 ਸਤੰਬਰ ਤੱਕ ਲਗਾਤਾਰ 4 ਦਿਨਾਂ ਦੀ ਛੁੱਟੀ ਹੋਣ ਦੀ ਸੰਭਾਵਨਾ ਹੈ।
EDITED BY- HARLEEN KAUR




