टॉप न्यूज़

ਕੈਨੇਡਾ ‘ਚ ਦਰਦਨਾਕ ਹਵਾਈ ਹਾਦਸਾ

ਫਲਾਈਟ ਟ੍ਰੇਨਿੰਗ ਦੌਰਾਨ 2 ਭਾਰਤੀ ਵਿਦਿਆਰਥੀਆਂ ਦੀ ਮੌਤ

ਕੈਨੇਡਾ ‘ਚ ਫਲਾਈਟ ਟ੍ਰੇਨਿੰਗ ਦੌਰਾਨ ਹੋਏ ਇੱਕ ਦਰਦਨਾਕ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਘਟਨਾ ਦੀ ਪੁਸ਼ਟੀ ਵੈਨਕੂਵਰ ਸਥਿਤ ਕੌਂਸਲੇਟ ਜਨਰਲ ਆਫ ਇੰਡੀਆ ਵੱਲੋਂ ਕੀਤੀ ਗਈ ਹੈ। ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਮ੍ਰਿਤਕਾਂ ਦੀ ਪਛਾਣ ਤਾਮਿਲਨਾਡੂ ਦੇ ਮਨੋਜ ਸ਼ਿਵਕੁਮਾਰ ਅਤੇ ਪੁਡੂਚੇਰੀ ਦੇ ਸ਼੍ਰੀਸਰਣ ਤਿਰੁਗਨਾਨਸੰਬੰਥਮ ਵਜੋਂ ਹੋਈ ਹੈ। ਵੈਨਕੂਵਰ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਨੇ ਦੋਵਾਂ ਵਿਦਿਆਰਥੀਆਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਹਾਦਸੇ ਤੋਂ ਬਾਅਦ ਦੋਵਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ।

ਦੂਤਾਵਾਸ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਕਰੀਬੀਆਂ ਨਾਲ ਹਨ। ਪਰਿਵਾਰਾਂ ਨੂੰ ਲਾਸ਼ਾਂ ਭਾਰਤ ਲਿਆਉਣ ਲਈ ਕੌਂਸਲੇਟ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਦੋਵੇਂ ਵਿਦਿਆਰਥੀ ਕੈਨੇਡਾ ਵਿੱਚ ਕਮਰਸ਼ੀਅਲ ਪਾਇਲਟ ਅਤੇ ਏਵੀਏਸ਼ਨ ਟ੍ਰੇਨਿੰਗ ਤਹਿਤ ਉਡਾਣ ਦੀ ਪ੍ਰੈਕਟਿਸ ਕਰ ਰਹੇ ਸਨ। ਇਸੇ ਦੌਰਾਨ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਦੋਵਾਂ ਦੀ ਮੌਤ ਹੋ ਗਈ।

ਭਾਰਤੀ ਦੂਤਾਵਾਸ ਨੇ ਦੱਸਿਆ ਕਿ ਉਹ ਸਥਾਨਕ ਅਧਿਕਾਰੀਆਂ ਅਤੇ ਮ੍ਰਿਤਕ ਵਿਦਿਆਰਥੀਆਂ ਦੇ ਪਰਿਵਾਰਾਂ ਦੇ ਸੰਪਰਕ ਵਿੱਚ ਹੈ। ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਵਿੱਚ ਵਾਪਸ ਲਿਆਉਣ ਦੀ ਪ੍ਰਕਿਰਿਆ ਵਿੱਚ ਪਰਿਵਾਰਾਂ ਨੂੰ ਲੋੜੀਂਦੀ ਕੌਂਸਲੇਟ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਹਾਦਸੇ ਤੋਂ ਬਾਅਦ ਦੋਵਾਂ ਵਿਦਿਆਰਥੀਆਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ। ਸਥਾਨਕ ਅਧਿਕਾਰੀਆਂ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!