
ਪੰਜਾਬ ਦੇ ਤਰਨਤਾਰਨ ਸ਼ਹਿਰ ਵਿੱਚ ਘਰੇਲੂ ਝਗੜੇ ਦੌਰਾਨ ਇੱਕ ਨੌਜਵਾਨ ਵੱਲੋਂ ਆਪਣੀ ਮਾਂ ‘ਤੇ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਔਰਤ ਦੀ ਮੌਤ ਹੋ ਗਈ, ਜਦਕਿ ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।
ਇਹ ਘਟਨਾ ਗਲੀ ਵਲਿਆਂ ਵਾਲੀ ਵਿੱਚ ਵਾਪਰੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਕ ਹਰਕਮਲਪ੍ਰੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ਸੌਤੇਲੇ ਭਰਾ ਲਵਪ੍ਰੀਤ ਸਿੰਘ ਦਾ ਉਸ ਦੀ ਮਾਂ ਨਾਲ ਝਗੜਾ ਹੋ ਗਿਆ।



