
ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ‘ਪੰਜਾਬ ਬਚਾਓ ਰੈਲੀ’ ਕੀਤੀ ਗਈ। ਇਸ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ।
‘ਪੰਜਾਬ ਬਚਾਓ ਰੈਲੀ’ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ। ਇਸ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ।
EDITED BY- HARLEEN KAUR




