टॉप न्यूज़

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ਛੱਡੀ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ

ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਪਾਰਟੀ ਛੱਡ ਦਿੱਤੀ ਹੈ। ਉੱਥੇ ਹੀ ਇਸ ਬਾਰੇ ਉਨ੍ਹਾਂ ਨੂੰ ਖੁਦ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਨਿਰੰਜਨ ਸਿੰਘ ਨੇ ਪੋਸਟ ਵਿਚ ਲਿਖਿਆ ਕਿ ਮੈਂ ਅਕਾਲੀ ਦਲ ਵਾਰਿਸ ਪੰਜਾਬ ਤੋਂ ਆਪਣੇ ਆਪ ਨੂੰ ਵੱਖ ਕਰਦਾ ਹਾਂ। ਮੈਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਤੇ ਨਸ਼ਿਆਂ ਦੀ ਤਸਕਰੀ ਵਿਚ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ‘ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਆਪਣਾ ਸਮਰਥਨ ਦਿੱਤਾ ਸੀ

ਪਰ ਕੁਝ ਅਜਿਹੇ ਮੁੱਦਿਆਂ ‘ਤੇ ਮੇਰੇ ਮਤਭੇਦ ਹਨ ਜੋ ਮੇਰੇ ਲਈ ਗੈਰ-ਸਮਝੌਤਾਯੋਗ ਹਨ। ਜਨਤਕ ਜੀਵਨ ਵਿਚ ਰਹਿਣ ਵਾਲੇ ਵਿਅਕਤੀਆਂ ਦਾ ਆਚਰਨ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੋਣਾ ਚਾਹੀਦਾ ਹੈ।ਮੈਂ ਉਨ੍ਹਾਂ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ।

ਦੱਸ ਦਈਏ ਕਿ ਉਨ੍ਹਾਂ ਨੇ 22 ਸਤੰਬਰ ਨੂੰ ਪਾਰਟੀ ਦਾ ਪੱਲਾ ਫੜਿਆ ਸੀ ਅਤੇ ਨਿਰੰਜਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਸ਼ਾਮਿਲ ਹੋਏ ਸੀ ਤੇ ਛੇਤੀ ਹੀ ਉਨ੍ਹਾਂ ਨੇ ਪਾਰਟੀ  ਨੂੰ ਅਲਵਿਦਾ ਕਹਿ ਦਿੱਤਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!