टॉप न्यूज़

ਨਾਮੀ ਡਾਕਟਰ ਦੀ ਧੀ ਨੇ Thar ਨਾਲ ਚਾਰ ਮੋਟਰਸਾਈਕਲਾਂ ਨੂੰ ਦਰੜਿਆ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਧਨਾਸ ਇਲਾਕੇ ਵਿੱਚ ਬੀਤੀ ਰਾਤ ਇੱਕ ਬੇਕਾਬੂ ਥਾਰ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕੁਚਲ ਦਿੱਤਾ। ਦੋਸ਼ ਹੈ ਕਿ ਇੱਕ ਲੜਕੀ ਥਾਰ ਚਲਾ ਰਹੀ ਸੀ ਅਤੇ ਉਸ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ। ਹਾਦਸੇ ਦੌਰਾਨ ਉਸ ਨੇ ਕਰੀਬ ਚਾਰ ਮੋਟਰਸਾਈਕਲਾਂ ਨੂੰ ਕੁਚਲ ਦਿੱਤਾ, ਜਿਸ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ। ਘਟਨਾ ਨਾਲ ਸਬੰਧਤ ਵੀਡੀਓ ਵੀ ਸਾਹਮਣੇ ਆਈਆਂ ਹਨ। ਫਿਲਹਾਲ, ਪੁਲਿਸ ਨੇ ਲੜਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਦਾ ਮੈਡੀਕਲ ਕਰਵਾ ਰਹੀ ਹੈ।
ਜਾਣਕਾਰੀ ਅਨੁਸਾਰ, ਇਹ ਘਟਨਾ ਚੰਡੀਗੜ੍ਹ ਦੇ ਧਨਾਸ ਪੁਲ ਨੇੜੇ ਵਾਪਰੀ ਹੈ। ਪੁਲਿਸ ਸੂਤਰਾਂ ਤੋਂ ਵੱਡੀ ਖ਼ਬਰ ਇਹ ਹੈ ਕਿ ਇਹ ਲੜਕੀ ਇੱਕ ਨਾਮੀ ਡਾਕਟਰ ਦੀ ਬੇਟੀ ਹੈ। ਹਾਦਸੇ ਵਿੱਚ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦੀਆਂ ਲੱਤਾਂ ਵਿੱਚ ਫਰੈਕਚਰ ਹੋਣ ਦੀ ਗੱਲ ਸਾਹਮਣੇ ਆਈ ਹੈ। ਚਸ਼ਮਦੀਦਾਂ ਅਨੁਸਾਰ ਮਹਿਲਾ ਡਰਾਈਵਰ ਦੇ ਨਸ਼ੇ ਵਿੱਚ ਹੋਣ ਦੀ ਗੱਲ ਕਹੀ ਜਾ ਰਹੀ ਹੈ, ਹਾਲਾਂਕਿ ਪੁਲਿਸ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਅਜੇ ਨਹੀਂ ਹੋਈ ਹੈ। ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਹੀ ਲੜਕੀ ਦਾ ਮੈਡੀਕਲ ਕਰਵਾ ਦਿੱਤਾ ਗਿਆ ਸੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!