टॉप न्यूज़

BJP ਦੀ ਨਸ਼ਾ ਮੁਕਤ ਰੈਲੀ ਦੌਰਾਨ 2 ਵਰਕਰਾਂ ਦੀ ਹਾਰਟ ਅਟੈਕ ਨਾਲ ਮੌਤ

ਜਲੰਧਰ ਦੇ ਪਰਾਗਪੁਰ ਵਿੱਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਮਹਾਂ ਰੈਲੀ ਦੌਰਾਨ ਦੋ ਪਾਰਟੀ ਵਰਕਰਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਵਿਨੋਦ ਕੁਮਾਰ ਵਜੋਂ ਦੱਸੀ ਗਈ ਹੈ। ਪੁਲਿਸ ਵੱਲੋਂ ਦੋਵਾਂ ਦੀ ਪੂਰੀ ਪਛਾਣ ਅਤੇ ਹੋਰ ਵੇਰਵਿਆਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਬੁੱਧਵਾਰ ਦੁਪਹਿਰ ਕਰੀਬ 1:23 ਵਜੇ ਰੈਲੀ ਵਿੱਚ ਪਹੁੰਚੇ ਇੱਕ ਵਰਕਰ ਨੂੰ ਅਚਾਨਕ ਹਾਰਟ ਅਟੈਕ ਆ ਗਿਆ। ਗੇਟ ’ਤੇ ਚੈਕਿੰਗ ਦੌਰਾਨ ਉਹ ਡਿੱਗ ਪਿਆ। ਸੁਰੱਖਿਆ ਕਰਮਚਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਪਾਣੀ ਪਿਲਾਇਆ ਅਤੇ CPR ਦਿੱਤੀ। ਇਸ ਤੋਂ ਬਾਅਦ ਮੈਡੀਕਲ ਟੀਮ ਨੇ ਐਂਬੂਲੈਂਸ ਰਾਹੀਂ ਉਸ ਨੂੰ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਸੇ ਦੌਰਾਨ ਇੱਕ ਹੋਰ ਵਰਕਰ ਦੀ ਵੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੋਵਾਂ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ, ਹਾਲਾਂਕਿ ਅੰਤਿਮ ਮੈਡੀਕਲ ਪੁਸ਼ਟੀ ਸਬੰਧੀ ਜਾਣਕਾਰੀ ਦੀ ਉਡੀਕ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ  ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੇ ਸਟੇਜ ਤੋਂ ਦੋਵਾਂ ਵਰਕਰਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਆਏ ਦੋ ਵਰਕਰ ਹੁਣ ਸਾਡੇ ਵਿਚਕਾਰ ਨਹੀਂ ਰਹੇ ਅਤੇ ਭਾਜਪਾ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!