टॉप न्यूज़

ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਬਾਰੇ ਹਾਈਕੋਰਟ ਤੋਂ ਵੱਡੀ ਖਬਰ

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ 5 ਅਕਤੂਬਰ ਨੂੰ ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐੱਫਆਈਆਰ ‘ਚ ਆਪਣੇ ਖ਼ਿਲਾਫ਼ ਜਾਂਚ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਕੀਤੀ ਸੀ। ਉਨ੍ਹਾਂ ਇਹ ਵੀ ਮੰਗ ਕੀਤੀ ਸੀ ਕਿ ਸਬੰਧਤ ਕਾਨੂੰਨ ਦੀਆਂ ਧਾਰਾਵਾਂ ਤਹਿਤ ਲੋੜੀਂਦੀ ਪ੍ਰਵਾਨਗੀ ਪ੍ਰਾਪਤ ਹੋਣ ਤੱਕ ਅਗਲੀ ਸਾਰੀ ਕਾਰਵਾਈ ਉਤੇ ਰੋਕ ਲਗਾਈ ਜਾਵੇ।
ਖਬਰ ਆ ਰਹੀ ਹੈ ਕਿ ਰਾਜਬੀਰ ਘੁੰਮਣ ਨੂੰ ਫਿਲਹਾਲ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਸਿੰਗਲ ਬੈਂਚ ਨੇ ਕਿਹਾ ਕਿ ਇਹ ਮਾਮਲਾ ਮੁੜ ਚੀਫ਼ ਜਸਟਿਸ ਦੀ ਅਦਾਲਤ ਨੂੰ ਭੇਜਿਆ ਜਾ ਰਿਹਾ ਹੈ ਕਿਉਂਕਿ ਸੀਬੀਆਈ (CBI) ਨੂੰ ਐਫਆਈਆਰ (FIR) ਦਰਜ ਕਰਨ ਦੇ ਨਿਰਦੇਸ਼ ਦੇਣ ਵਾਲਾ ਹੁਕਮ ਉਸੇ ਅਦਾਲਤ ਵੱਲੋਂ ਜਾਰੀ ਕੀਤਾ ਗਿਆ ਸੀ।
ਹਾਲਾਂਕਿ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਦਲੀਲ ਦਿੱਤੀ ਕਿ ਇਹ ਘੁੰਮਣ ਵੱਲੋਂ ਦਾਇਰ ਕੀਤੀ ਗਈ ਇੱਕ ਨਿੱਜੀ ਪਟੀਸ਼ਨ ਸੀ ਅਤੇ ਅਦਾਲਤ ਨੂੰ ਇਸ ‘ਤੇ ਸੁਣਵਾਈ ਕਰਨ ਦੀ ਅਪੀਲ ਕੀਤੀ, ਪਰ ਅਦਾਲਤ ਨੇ ਇਸ ਦਲੀਲ ਨੂੰ ਸਵੀਕਾਰ ਨਹੀਂ ਕੀਤਾ। ਹੁਣ ਆਉਣ ਵਾਲੇ ਦਿਨਾਂ ਵਿੱਚ ਚੀਫ਼ ਜਸਟਿਸ ਦੀ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰ ਸਕਦੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!