
ਪਰਮਿੰਦਰ ਸਿੰਘ ਝੋਟਾ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਮਾਮਲੇ ਵਿਚ ਇਕ ਐਸਐਚਓ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਕ ਡੀਐਸਪੀ ਉਤੇ ਵੀ ਐਕਸ਼ਨ ਦੀ ਤਿਆਰੀ ਹੈ। ਡੀਐਸਪੀ ਹਰਜਿੰਦਰ ਸਿੰਘ ਗਿੱਲ ਉਤੇ ਕਿਸੇ ਸਮੇਂ ਐਕਸ਼ਨ ਹੋ ਸਕਦਾ ਹੈ। ਮਾਨਸਾ ਦੀ ਐਸਐਚਓ ਬੇਅੰਤ ਕੌਰ ਨੂੰ ਸਸਪੈਂਡ ਕੀਤਾ ਗਿਆ ਹੈ। ਮਾਨਸਾ ਦੇ ਸਿਟੀ 2 ਪੁਲਿਸ ਥਾਣੇ ਦੀ ਇੰਚਾਰਜ ਇੰਸਪੈਕਟਰ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।




