टॉप न्यूज़

ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ

ਹਸਪਤਾਲ 'ਚ ਕਰਵਾਇਆ ਭਰਤੀ

ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਛਾਤੀ ਦੀ ਇਨਫੈਕਸ਼ਨ ਕਾਰਨ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। 98 ਸਾਲਾ ਅਡਵਾਨੀ ਨੂੰ ਸ਼ੁੱਕਰਵਾਰ ਸ਼ਾਮ 7:30 ਵਜੇ ਦੇ ਕਰੀਬ ਹਸਪਤਾਲ ਲਿਆਂਦਾ ਗਿਆ ਅਤੇ ਫੇਫੜਿਆਂ ਨਾਲ ਸਬੰਧਿਤ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਮਾਹਰ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਹਾਲਤ ਦੀ ਨਿਗਰਾਨੀ ਕਰ ਰਹੀ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਅਡਵਾਨੀ ਦੀ ਹਾਲਤ ਸਥਿਰ ਹੈ ਅਤੇ ਉਹ ਡਾਕਟਰਾਂ ਦੀ ਨੇੜਿਓਂ ਨਿਗਰਾਨੀ ਹੇਠ ਹਨ।  ਉਹ ਹਸਪਤਾਲ ਵਿੱਚ ਕਿੰਨਾ ਸਮਾਂ ਰਹਿਣਗੇ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!