टॉप न्यूज़
ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਕੈਨੇਡਾ ਦੇ ਸਰੀ ਬਾਰਡਰ ਤੋਂ ਗ੍ਰਿਫ਼ਤਾਰ
ਵਿਧਾਇਕ ਹਰਮੀਤ ਸੰਧੂ ਨੇ ਦਿੱਤੀ ਜਾਣਕਾਰੀ

ਤਰਨਤਾਰਨ ਨਾਲ ਸਬੰਧਤ ਕਥਿਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਨੂੰ ਕੈਨੇਡਾ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਜਾਣਕਾਰੀ ਤਰਨਤਾਰਨ ਤੋਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ ਦਿੱਤੀ। ਬਾਠ ਖ਼ਿਲਾਫ਼ ਕਤਲ, ਫਿਰੌਤੀ ਅਤੇ ਨਸ਼ਾ ਤਸਕਰੀ ਸਮੇਤ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹੋਣ ਦੀ ਗੱਲ ਕਹੀ ਗਈ ਹੈ।
EDITED BY- HARLEEN KAUR




