
ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ (Antim Ardas) 15 ਨਵੰਬਰ ਨੂੰ ਹੋਵੇਗੀ। ਉਨ੍ਹਾਂ ਦੀ ਅੰਤਿਮ ਅਰਦਾਸ ਇਤਿਹਾਸਕ ਗੁਰਦੁਆਰਾ ਸ਼੍ਰੀ ਸੁਲੀਸਰ ਸਾਹਿਬ ਵਿਖੇ ਹੋਵੇਗੀ।
ਦੱਸ ਦਈਏ ਝੋਟਾ ਦੇ ਕਤਲ ਤੋਂ 26 ਦਿਨ ਬਾਅਦ ਮਾਨਸਾ ਵਿੱਚ ਸਸਕਾਰ ਕੀਤਾ ਗਿਆ। ਉਨ੍ਹਾਂ ਦੇ ਦੋ ਪੁੱਤਰ, ਅੰਗਦਵੀਰ ਅਤੇ ਹਰਫਤੇਹ ਨੇ ਚਿਤਾ ਨੂੰ ਅਗਨੀ ਦਿੱਤੀ। ਅੰਤਿਮ ਸਸਕਾਰ ਦੌਰਾਨ ਦੋਵਾਂ ਪੁੱਤਰਾਂ ਨੇ “ਝੋਟੇ ਦੇ ਅਮਰ ਰਹਿਣ” ਦੇ ਨਾਅਰੇ ਲਗਾਏ।
ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਪੂਰਾ ਸਮਾਂ “ਵਾਹਿਗੁਰੂ” ਦਾ ਜਾਪ ਕਰਦੀ ਰਹੀ। ਦੀਵਾਲੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕ ਪਰਵਿੰਦਰ ਝੋਟਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਇਕੱਠੇ ਹੋਏ।
ਝੋਟਾ ਦੇ ਪਿਤਾ ਨੇ ਵੀ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਉਨ੍ਹਾਂ ਨੇ ਮਾਨਸਾ ਦੇ SSP ਵੈਭਵ ਚੌਧਰੀ ਨੂੰ ਹਟਾਉਣ ਦੀ ਮੰਗ ਕਰਦਿਆਂ ਹੋਇਆਂ ਖਾਣ ਤੋਂ ਪਰਹੇਜ਼ ਕੀਤਾ ਸੀ। ਇਨਸਾਫ ਕਮੇਟੀ ਨੇ ਸਪੱਸ਼ਟ ਕੀਤਾ ਕਿ ਭਾਵੇਂ ਵਿਰੋਧ ਖਤਮ ਹੋ ਗਿਆ, ਪਰ ਇਹ ਪਰਿਵਾਰ ਦੇ ਨਾਲ ਰਹੇਗਾ।
EDITED BY- HARLEEN KAUR




