
ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਅੱਜ ਐਲਾਨੇ ਜਾਣ ਦੀ ਉਮੀਦ ਹੈ। ਉਮੀਦਵਾਰਾਂ ਦੀ ਚੋਣ ਉਤੇ ਚਰਚਾ ਕਰਨ ਲਈ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਅੱਜ ਸ਼ਾਮ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਇਨ੍ਹਾਂ ਨਾਵਾਂ ਉਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ ਹਨ, ਜਿਸ ਦੀ ਪ੍ਰਧਾਨਗੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਪਾਰਟੀ ਵੱਲੋਂ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਤੇਜ਼ ਕੀਤੇ ਜਾਣ ਦਰਮਿਆਨ ਇਸ ਮੀਟਿੰਗ ਵਿੱਚ ਕਈ ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਹੋਣ ਦੀ ਉਮੀਦ ਹੈ।
ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਅੱਜ ਹੋਣ ਵਾਲੀ ‘ਆਪ’ (AAP) ਦੀ ਮੀਟਿੰਗ ਵਿਚ ਹਲਕਾ ਇੰਚਾਰਜਾਂ ਦੇ ਨਾਮ ਸੰਭਵ ਹਨ। ਨਵੀਂ ਸੂਚੀ ਵਿੱਚ ਹਲਕਾ ਇੰਚਾਰਜਾਂ ਦੇ ਨਾਮ ਸ਼ਾਮਲ ਕੀਤੇ ਜਾ ਸਕਦੇ ਹਨ।




