बॉलीवुड

Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ

ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ

ਬਾਲੀਵੁੱਡ ਅਦਾਕਾਰਾਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਟਾਈਗਰ ਸ਼ਰਾਫ ਦੇ ਘਰ ਬਾਹਰ ਫਾਇਰਿੰਗ ਅਤੇ ਅਮਿਤਾਭ ਬੱਚਨ ਨੂੰ ਧਮਕੀ ਮਿਲਣ ਤੋਂ ਬਾਅਦ ਹੁਣ ਅਦਾਕਾਰ ਸੈਫ ਅਲੀ ਖ਼ਾਨ (Saif Ali Khan) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਰੋਹਿਤ ਗੋਦਾਰਾ ਗੈਂਗ ਵੱਲੋਂ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਵਾਇਰਲ ਆਡੀਓ ਵਿੱਚ ਧਮਕੀ ਦੇਣ ਵਾਲਾ ਵਿਅਕਤੀ ਖੁਦ ਨੂੰ ਗੈਂਗ ਦੇ ਕਰੀਬੀ ਅਤੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਜੀਸ਼ਾਨ ਅਖ਼ਤਰ ਵਜੋਂ ਦੱਸ ਰਿਹਾ ਹੈ।

ਹਾਲਾਂਕਿ ਪੁਲਿਸ ਵੱਲੋਂ ਇਸ ਆਡੀਓ ਦੀ ਸੱਚਾਈ ਅਤੇ ਇਸ ਵਿੱਚ ਬੋਲੇ ਜਾ ਰਹੇ ਵਿਅਕਤੀ ਦੀ ਪਛਾਣ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਕੀ ਇਸ ਧਮਕੀ ਪਿੱਛੇ ਅਸਲ ਵਿੱਚ ਜੀਸ਼ਾਨ ਅਖ਼ਤਰ ਦਾ ਹੱਥ ਹੈ ਜਾਂ ਕਿਸੇ ਹੋਰ ਵਿਅਕਤੀ ਨੇ ਉਸਦਾ ਨਾਮ ਵਰਤਿਆ ਹੈ।

ਧਮਕੀਆਂ ਤੋਂ ਬਾਅਦ ਮੁੰਬਈ ਦੇ ਕਈ ਫਿਲਮੀ ਅਦਾਕਾਰਾਂ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ, ਖ਼ਤਰੇ ਦੇ ਪੱਧਰ ਦੀ ਸਮੀਖਿਆ ਤੋਂ ਬਾਅਦ ਕੁਝ ਅਦਾਕਾਰਾਂ ਨੂੰ ‘X-ਸ਼੍ਰੇਣੀ’ ਦੀ ਸੁਰੱਖਿਆ ਦਿੱਤੀ ਜਾ ਸਕਦੀ ਹੈ। ਫਿਲਹਾਲ ਮੁੰਬਈ ਪੁਲਿਸ ਦੀ ਪ੍ਰੋਟੈਕਸ਼ਨ ਬ੍ਰਾਂਚ ਵੱਲੋਂ ਮਿਲੀਆਂ ਅਰਜ਼ੀਆਂ ਅਤੇ ਧਮਕੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!