टॉप न्यूज़
ਪੰਜਾਬ ਵਿਚ 14 ਜਨਵਰੀ ਨੂੰ ਛੁੱਟੀ ਦਾ ਐਲਾਨ
ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ 2025 (ਮੰਗਲਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਕੇਵਲ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਲਾਗੂ ਹੋਵੇਗੀ।
EDITED BY- HARLEEN KAUR