ਤਰਨਤਾਰਨ ਦੇ ਪਿੰਡ ਸ਼ਾਹਬਪੁਰ ਨੇੜੇ ਤਰਨ ਤਾਰਨ ਤੋਂ ਪੱਟੀ ਜਾਣ ਵਾਲੀ ਰੋਡ ਉੱਤੇ ਮੋਟਰਸਾਈਕਲ ਅਤੇ ਟਰੱਕ ਵਿੱਚ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਪਿਓ ਧੀ ਦੀ ਮੌਤ ਹੋ ਗਈ। ਜਦ ਕਿ ਮੋਟਰਸਾਈਕਲ ਉੱਤੇ ਸਵਾਰ ਮ੍ਰਿਤਕ ਦੀ ਪਤਨੀ ਅਤੇ ਲੜਕਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਇੱਕੋ ਪਰਿਵਾਰ ਦੇ ਚਾਰ ਲੋਕ ਵਿਆਹ ਸਮਾਗਮ ਤੋਂ ਵਾਪਸ ਘਰ ਆ ਰਹੇ ਸਨ ਕਿ ਰਸਤੇ ਵਿੱਚ ਹਾਦਸਾ ਵਾਪਰ ਗਿਆ। ਮੌਕੇ ਉੱਤੇ ਪੁਲਿਸ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
EDITED BY- HARLEEN KAUR