टॉप न्यूज़

ਪੰਜਾਬ ‘ਚ ਦੋ ਦਿਨਾਂ ਲਈ ਤੇਜ਼ ਮੀਂਹ ਦਾ ਅਲਰਟ

4 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫਾਨ ਸਣੇ ਬਿਜਲੀ ਚਮਕਣ ਦੀ ਸੰਭਾਵਨਾ

ਮਾਨਸੂਨ ਦੇ ਚੱਲਦੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਚੰਗਾ ਮੀਂਹ ਪੈ ਰਿਹਾ ਹੈੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਤਾਪਮਾਨ ਨਾਲੋਂ 2.1 ਡਿਗਰੀ ਘੱਟ ਹੈ।

ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ਵਿੱਚ 39.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਸਭ ਤੋਂ ਵੱਧ ਮੀਂਹ ਫਤਿਹਗੜ੍ਹ ਸਾਹਿਬ ਵਿੱਚ 22.0 ਮਿ.ਮੀ. ਹੋਇਆ। ਮੌਸਮ ਵਿਭਾਗ ਦੇ ਅਨੁਸਾਰ 14 ਜੁਲਾਈ ਤੱਕ ਕੋਈ ਨਵਾਂ ਅਲਰਟ ਨਹੀਂ, ਪਰ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਜਾਰੀ ਰਹੇਗੀ।

ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ, ਹਨ੍ਹੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਇਸਦੇ ਨਾਲ ਹੀ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਹਨ੍ਹੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਬਣੀ ਹੋਈ ਹੈ।

ਮੀਂਹ ਕਾਰਨ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ‘ਚ ਕਮੀ ਦਰਜ ਕੀਤੀ ਗਈ ਹੈ।

ਅੰਮ੍ਰਿਤਸਰ ਵਿੱਚ ਤਾਪਮਾਨ 32.4 ਡਿਗਰੀ ਸੈਲਸੀਅਸ

ਲੁਧਿਆਣਾ ਵਿੱਚ 34.0 ਡਿਗਰੀ

ਪਠਾਨਕੋਟ ਵਿੱਚ 33.5 ਡਿਗਰੀ

ਪਟਿਆਲਾ ਵਿੱਚ 33.5 ਡਿਗਰੀ

ਬਠਿੰਡਾ ਵਿੱਚ 37.0 ਡਿਗਰੀ

ਫਤਿਹਗੜ੍ਹ ਸਾਹਿਬ ਵਿੱਚ 32.6 ਡਿਗਰੀ

ਹੁਸ਼ਿਆਰਪੁਰ ਵਿੱਚ 32.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!