टॉप न्यूज़
ਪਨਬੱਸ ਦੇ ਕੱਚੇ ਕਾਮਿਆਂ ਦੀ ਤਨਖ਼ਾਹ ‘ਚ 5% ਦਾ ਵਾਧਾ
ਪੰਜਾਬ ਸਰਕਾਰ ਨੇ ਪਨਬੱਸ ਦੇ ਕੱਚੇ ਕਾਮਿਆਂ ਦੀ ਤਨਖ਼ਾਹ ਵਧਾ ਦਿੱਤੀ ਹੈ। ਆਊਟ ਸੋਰਸ ਤਹਿਤ ਕਾਮਿਆਂ ਦੀ ਤਨਖ਼ਾਹ ‘ਚ 5% ਦਾ ਵਾਧਾ ਕੀਤਾ ਗਿਆ ਹੈ। ਇਹ ਲਾਭ ਡਰਾਈਵਰ, ਕੰਡਕਟਰ ਤੋਂ ਇਲਾਵਾ ਵਰਕਸ਼ਾਪ ਮੁਲਾਜ਼ਮਾਂ ਨੂੰ ਮਿਲੇਗਾ। 1 ਨਵੰਬਰ 2024 ਤੱਕ ਇੱਕ ਸਾਲ ਪੂਰਾ ਕਰਨ ਵਾਲਿਆਂ ਨੂੰ ਇਸ ਦਾ ਲਾਭ ਮਿਲੇਗਾ। ਇਨ੍ਹਾਂ ਕਾਮਿਆਂ ਨੂੰ 1 ਨਵੰਬਰ ਤੋਂ 5 ਫੀਸਦੀ ਵਾਧੇ ਨਾਲ ਤਨਖ਼ਾਹ ਮਿਲੇਗੀ।
ਦੱਸ ਦੇਈਏ ਕਿ ਪਿਛਲੇ ਦਿਨੀਂ ਇਨ੍ਹਾਂ ਕੱਚੇ ਕਾਮਿਆਂ ਨੇ 3 ਦਿਨ ਲਈ ਚੱਕਾ ਜਾਮ ਕੀਤਾ ਸੀ। ਮੰਤਰੀ ਲਾਲਜੀਤ ਭੁੱਲਰ ਨੇ ਪਨਬੱਸ ਦੇ ਕੱਚੇ ਕਾਮਿਆਂ ਨਾਲ ਮੀਟਿੰਗ ਕਰਕੇ ਕਈ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੱਚੇ ਕਾਮਿਆਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ।
EDITED BY- HARLEEN KAUR