ਆਪ ‘ਚ ਸ਼ਾਮਲ ਹੋਏ ਸਾਬਕਾ ਅਕਾਲੀ ਹਰਮੀਤ ਸਿੰਘ ਸੰਧੂ

ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਹਰਮੀਤ ਸਿੰਘ ਸੰਧੂ ਹੁਣ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਹਰਮੀਤ ਸੰਧੂ ਦੇ ਆਮ ਆਦਮੀ ਪਾਰਟੀ ਵਿੱਚ ਆਉਣ ਨੂੰ ਤਰਨਤਾਰਨ ਉਪ ਚੋਣ ਨਾਲ ਜੋੜਿਆ ਜਾ ਰਿਹਾ ਹੈ।
ਕੁਝ ਸਮਾਂ ਪਹਿਲਾਂ, ‘ਆਪ’ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਹੈ। ਹੁਣ ਇੱਥੇ ਜਲਦੀ ਹੀ ਉਪ ਚੋਣ ਹੋਣ ਦੀ ਸੰਭਾਵਨਾ ਹੈ, ਤੇ ਹਰਮੀਤ ਸਿੰਘ ਸੰਧੂ ਦੇ ਸ਼ਾਮਲ ਹੋਣ ਨੂੰ ਪਾਰਟੀ ਦੀ ਰਣਨੀਤੀ ਨਾਲ ਜੋੜਿਆ ਜਾ ਰਿਹਾ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਰਹੇ ਸੰਧੂ ਨੂੰ ਉਪ ਚੋਣ ਵਿੱਚ ‘ਆਪ’ ਦਾ ਉਮੀਦਵਾਰ ਬਣਾਇਆ ਜਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਉਪ ਚੋਣ ਲਈ ਤਰਨਤਾਰਨ ਵਿੱਚ ‘ਆਪ’ ਦੀ ਟਿਕਟ ਲਈ ਕਈ ਦਾਅਵੇਦਾਰ ਸਨ ਜਿਸ ਕਾਰਨ ‘ਆਪ’ ਨੇ ਇੱਕ ਨਿੱਜੀ ਕੰਪਨੀ ਤੋਂ ਸਰਵੇਖਣ ਕਰਵਾਇਆ। ਸਰਵੇਖਣ ਅਨੁਸਾਰ ਹਰਮੀਤ ਸਿੰਘ ਸੰਧੂ ਉਪ ਚੋਣ ਜਿੱਤਣ ਦੇ ਸਮਰੱਥ ਪਾਏ ਗਏ।
EDITED BY- HARLEEN KAUR




